Friday, August 2, 2019

ਲੋਕ ਚਰਚਾ ਹਮ ਅਜਾਦ ਹੈਂ ਪਰ ਅਭੀ ਔਰ ਆਗੇ ਜਾਣਾ ਹੈ

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖੰਨਾ ਵਿਖੇ ਸਬ-ਡਵੀਜਨ ਪੱਧਰ 'ਤੇ 15 ਅਗਸਤ ਦਾ ਅਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਤਹਿਸੀਲ ਕੰਪਲੈਕਸ ਖੰਨਾ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸਕੂਲ ਮੁਖੀਆਂ ਦੀ ਵਿਸ਼ੇਸ਼ ਮੀਟਿੰਗ ਐਸ. ਡੀ. ਐਮ. ਸੰਦੀਪ ਸਿੰਘ ਗੜਾ ਦੀ ਅਗਵਾਈ ਵਿਚ ਹੋਈ। ਇਸ ਮੌਕੇ ਐਸ. ਡੀ. ਐਮ. ਸੰਦੀਪ ਸਿੰਘ ਨੇ ਸਮਾਗਮ ਦੀਆਂ ਤਿਆਰੀਆਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਵੱਖ-ਵੱਖ ਵਿÎਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਿਦਾਇਤ ਕੀਤੀ ਕਿ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਤਰੁਟੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਵੀਂ ਅਨਾਜ ਮੰਡੀ ਵਿਚ 15 ਅਗਸਤ ਸੰੰਬਧੀ ਆਯੋਜਤ ਕੀਤੇ ਜਾ ਰਹੇ ਸਮਾਗਮ ਦੌਰਾਨ ਮੁੱਖ ਮਹਿਮਾਨ ਕੌਮੀ ਝੰਡਾ ਲਹਿਰਾਉਣਗੇ।

         ਉਨ੍ਹਾਂ ਸਮੂਹ ਅਧਿਕਾਰੀਆਂ, ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਵਾਲੀ ਥਾਂ 'ਤੇ ਪੁਖ਼ਤਾ ਪ੍ਰਬੰਧ ਕੀਤੇ ਜਾਣ, ਸਕੂਲੀ ਬੱਚਿਆਂ ਵਲੋਂ ਰਿਹਰਸਲ ਅਤੇ ਰੰਗਾਰੰਗ ਪ੍ਰੋਗਰਾਮ, ਪੀਣ ਵਾਲਾ ਪਾਣੀ, ਬਿਜਲੀ, ਸਫ਼ਾਈ ਦੇ ਪ੍ਰਬੰਧ ਕੀਤੇ ਜਾਣ। ਇਸ ਮੌਕੇ ਐਸ. ਪੀ. (ਐਚ.) ਬਲਵਿੰਦਰ ਸਿੰਘ ਭੀਖੀ, ਤਹਿਸੀਲਦਾਰ ਹਰਮਿੰਦਰ ਸਿੰਘ ਹੁੰਦਲ, ਸੀ. ਡੀ. ਪੀ. ਓ. ਮੈਡਮ ਸਰਬਜੀਤ ਕੌਰ, ਡਾ. ਹਰਬਿੰਦਰ ਸਿੰਘ, ਮੰਡੀਕਰਨ ਬੋਰਡ ਦੇ ਐਸ. ਡੀ. ਓ. ਦਵਿੰਦਰ ਸਿੰਘ, ਪ੍ਰਿੰਸੀਪਲ ਰਾਜਿੰਦਰ ਸਿੰਘ, ਪ੍ਰਿੰਸੀਪਲ ਆਦਰਸ਼ ਸ਼ਰਮਾ, ਗੁਰਮੀਤ ਸਿੰਘ ਬਾਵਾ, ਸਟੈਨੋ ਜਸਵੀਰ ਸਿੰਘ, ਰੈਡ ਕਰਾਸ ਸੁਸਾਇਟੀ ਦੇ ਸਕੱਤਰ ਪੰਡਤ ਖੁਸ਼ਪਾਲ ਚੰਦ ਭਾਰਦਵਾਜ, ਤਹਿਸੀਲ ਭਲਾਈ ਅਫ਼ਸਰ ਸੁਖਪ੍ਰੀਤ ਕੌਰ, ਸੈਨੇਟਰੀ ਇੰਸਪੈਕਟਰ ਰਘਬੀਰ ਸਿੰਘ ਸਮੇਤ ਸਬ ਡਵੀਜ਼ਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਤੇ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ।6 ਚਰਚਾ ਹਮ ਅਜਾਦ ਹੈਂ ਪਰ ਅਭੀ ਔਰ ਆਗੈ ਜਾਣਾ ਹੈ