Monday, September 2, 2019

ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਦਾ ਸਨਮਾਨ

ਬਲਾਕ
ਸੰਮਤੀ ਖੰਨਾ ਦੇ ਚੇਅਰਮੈਨ ਸਤਨਾਮ ਸਿੰਘ ਸੋਨੀ a ਦਾ ਸੋਮਵਾਰ ਨੂੰ ਯੂਥ ਕਾਂਗਰਸੀ ਆਗੂ ਮਨਪ੍ਰੀਤ ਸਿੰਘ ਸੋਨੀ ਵੱਲੋਂ ਸਨਮਾਨ ਕੀਤਾ ਗਿਆ। ਸੋਨੀ ਦੇ ਸਨਮਾਨ ਸਮੇਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਤੇ ਵਿਧਾਇਕ ਲਖਵੀਰ ਸਿੰਘ ਪਾਇਲ ਵੀ ਮੌਜੂਦ ਸਨ। ਮਨਪ੍ਰੀਤ ਸਿੰਘ ਨੇ ਕਿਹਾ ਕਿ ਸਤਨਾਮ ਸਿੰਘ ਰੋਹਣੋਂ ਪਹਿਲਾਂ ਕਾਂਗਰਸ ਪਾਰਟੀ ਦੇ ਵੱਖ-ਵੱਖ ਅਹੁਦਿਆਂ 'ਤੇ ਵਧੀਆਂ ਸੇਵਾਵਾਂ ਨਿਭਾ ਚੁੱਕੇ ਹਨ ਤੇ ਹੁਣ ਬਲਾਕ ਸੰਮਤੀ ਦੇ ਚੇਅਰਮੈਨ ਵੱਜੋਂ ਚੰਗੀਆਂ ਸੇਵਾਵਾਂ ਦੇ ਕੇ ਪਿੰਡਾਂ ਦੀ ਤਰੱਕੀ ਲਈ ਯੋਗਦਾਨ ਦੇਣਗੇ। ਸਤਨਾਮ ਸਿੰਘ ਨੇ ਕਿਹਾ ਕਿ ਪਾਰਟੀ ਵੱਲੋਂ ਜਿਹੜੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ। ਇਸ ਮੌਕੇ ਗੁਰਦੀਪ ਸਿੰਘ ਰਸੂਲੜਾ, ਹਰਿੰਦਰ ਸਿੰਘ ਕਨੇਚ, ਜਸਵਿੰਦਰ ਸਿੰਘ ਬੱਲ, ਜਪਿੰਦਰ ਸਿੰਘ, ਜਤਿੰਦਰ ਸਿੰਘ ਹਾਜ਼ਰ ਸਨ।