Friday, November 29, 2019

ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ 'ਚ 30 ਨਵੰਬਰ ਦਿਨ ਸ਼ਨਿਚਰਵਾਰ ਨੂੰ ਲਗਾਇਆ ਜਾ ਰਿਹਾ ਹੈ ਕੈੰਪ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਖਾਂ ਦੀ ਮੁਫ਼ਤ ਜਾਂਚ ਤੇ ਅਪਰੇਸ਼ਨ ਕੈਂਪ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ 'ਚ 30 ਨਵੰਬਰ ਦਿਨ ਸ਼ਨਿਚਰਵਾਰ ਨੂੰ ਲਗਾਇਆ ਜਾ ਰਿਹਾ ਹੈ।
ਇਹ ਕੈਂਪ ਯੂਨਾਈਟੇਡ ਸਿੱਖ ਮਿਸ਼ਨ (ਯੂਐੱਸਏ) ਦੇ ਸਹਿਯੋਗ ਨਾਲ  ਰਾਮਗੜ੍ਹੀਆ ਭਵਨ ਜੀਟੀ ਰੋਡ ਭੱਟੀਆਂ, ਖੰਨਾ ਵਿਖੇ ਲਗਾਇਆ ਜਾਵੇਗਾ। ਜਿਸ 'ਚ ਅੱਖਾਂ ਦੇ ਮਾਹਿਰ ਡਾਕਟਰਾਂ ਆਪਣੀਆਂ ਸੇਵਾਵਾਂ ਦੇਣਗੇ।
ਬਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੈਂਪ 'ਚ ਅੱਖਾਂ ਦੀ ਮੁਫ਼ਤ ਜਾਂਚ ਕਰਨ ਦੇ ਨਾਲ ਮੁਫ਼ਤ ਦਵਾਈਆਂ ਤੇ ਲੈੱਨਜ਼ ਪਾਏ ਜਾਣਗੇ। ਦਵਾਈ, ਖੁਰਾਕ ਤੇ ਅਪਰੇਸ਼ਨ ਮੁਫ਼ਤ ਕੀਤੇ ਜਾਣਗੇ। ਮਰੀਜ਼ਾਂ ਨੂੰ ਕੈਂਪ ਵਾਲੀ ਥਾਂ ਤੋਂ ਆਪਰੇਸ਼ਨ ਵਾਲੇ ਹਸਪਤਾਲ ਲੈ ਕੇ ਜਾਣ ਤੇ ਵਾਪਿਸ ਲਿਆਉਣ ਦੇ ਸਾਰੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਕੈਂਪ ਲਗਾਤਾਰ ਕਈ ਸਾਲਾਂ ਤੋਂ ਲੋਕ ਭਲਾਈ ਲਈ ਲਗਾਇਆ ਜਾ ਰਿਹਾ ਹੈ।