Tuesday, November 12, 2019

ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਅਮਲੋਹ ਰੋਡ ਖੰਨਾ ਵਿਖੇ ਪ੍ਰਕਾਸ਼ ਦਿਹਾੜਾ ਮਨਾਇਆ ਗਿਆ।

ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਅਮਲੋਹ ਰੋਡ ਖੰਨਾ ਵਿਖੇ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ ਗਈ ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮਗਰੋਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਤੇ ਕੀਰਤਨ ਕੀਤਾ ਗਿਆ। ਹਜ਼ਰੀ ਰਾਗੀ ਜੱਥਾ ਭਾਈ ਬੇਅੰਤ ਸਿੰਘ, ਭਾਈ ਗੁਰਪ੍ਰੀਤ ਸਿੰਘ ਤੇ ਭਾਈ ਹਰਜਿੰਦਰ ਸਿੰਘ ਵੱਲੋਂ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਬਾਬਾ ਬੇਅੰਤ ਸਿੰਘ ਪੰਜਰੁੱਖੇ ਵਾਲਿਆਂ ਨੇ ਕਥਾ-ਕੀਰਤਨ ਨਾਲ ਸੰਗਤਾਂ ਨੂੰ ਗੁਰੂ ਸਾਹਿਬ ਦੇ ਸਿਧਾਂਤ ਤੋਂ ਜਾਣੂ ਕਰਵਾਇਆ ਤੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਪ੍ਰਬੰਧਕੀ ਕਮੇਟੀ ਦੇ ਮੁੱਖ ਸੇਵਾਦਾਰ ਜਸਪਾਲ ਸਿੰਘ ਕੰਗ ਵੱਲੋਂ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀਆਂ ਵਧਾਈ ਦਿੱਤੀਆਂ ਗਈਆਂ। ਇਸ ਮੌਕੇ ਮਲਕੀਤ ਸਿੰਘ, ਇੰਜ. ਰਾਮ ਸਿੰਘ, ਸੋਹਣ ਸਿੰਘ, ਐੱਸਡੀਓ ਮਲਕੀਤ ਸਿੰਘ, ਹਰਜਿੰਦਰ ਸਿੰਘ, ਪਾਲ ਸਿੰਘ ਭੱਲਾ, ਭੁਪਿੰਦਰ ਸਿੰਘ ਭਿੰਦਰ, ਦਰਸ਼ਨ ਸਿੰਘ ਢਿੱਲੋਂ, ਮਾ. ਜਸਮੇਲ ਸਿੰਘ, ਠੇਕੇਦਾਰ ਹਰਨੇਕ ਸਿੰਘ, ਸਵਰ
ਨਜੀਤ ਸਿੰਘ, ਦਲੀਪ ਸਿੰਘ, ਕੁਲਦੀਪ ਸਿੰਘ, ਕ੍ਰਿਪਾਲ ਸਿੰਘ, ਹੈੱਡ ਗ੍ਰੰਥੀ ਗਗਨਦੀਪ ਸਿੰਘ, ਹਰਪ੍ਰੀਤ ਸਿੰਘ, ਬੀਬੀ ਗੁਰਮੀਤ ਕੌਰ, ਬਲਵਿੰਦਰ ਕੌਰ, ਕਮਲਜੀਤ ਕੌਰ ਹਾਜ਼ਰ ਸਨ।ਲੋਕ ਚਰਚੇ ਬੋੋੋਲ ਵਾਹਿਗੁਰੂ
Converted from Satluj to Unicode