ਖੰਨਾ : 12 ਨਵੰਬਰ -ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਖੰਨਾ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਹਜੂਰੀ ਰਾਗੀ ਭਾਈ ਗੁਰਚਰਨ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਹੈਡ ਗ੍ਰੰ ਭਾਈ ਮਲਕੀਤ ਸਿੰਘ ਜੀ ਨੇ ਸੰਗਤਾਂ ਨੂੰ ਗੁਰਬਾਣੀ ਕਥਾ ਦੌਰਾਨ ਗੁਰੂ ਨਾਨਕ ਪਾਤਸ਼ਾਹ ਜੀ ਦੇ ਜੀਵਨ ਸੰਬੰਧੀ ਰੋਚਕ ਜਾਣਕਾਰੀ ਦਿੱਤੀ। ਸਮਾਗਮ ਵਿੱਚ ਭਾਰੀ ਤਾਦਾਦ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਤੇ ਗੁਰੂ ਜੱਸ ਸਰਵਣ ਕੀਤਾ। ਪ੍ਰਬੰਧਕ ਕਮੇਟੀ ਵਲੋਂ ਪ੍ਰਭਾਤ ਫੇਰੀ ਦੀ ਅਗਵਾਈ ਕਰਨ ਲਈ ਇਸਤ੍ਰੀ ਸਤਿਸੰਗ ਸਭਾ ਦੀ ਪ੍ਰਧਾਨ ਬੀਬੀ ਹਰਦੇਵ ਕੌਰ ਪੁਰੇਵਾਲ ਸਮੇਤ ਵੱਖ ਵੱਖ ਸ਼ਖਸ਼ੀਅਤਾਂ ਨੂੰ ਸਨਮਾਨਤ ਕੀਤਾ ਗਿਆ। ਪ੍ਰਧਾਨ ਰੁਪਿੰਦਰ ਸਿੰਘ ਰਾਜਾ ਗਿੱਲ ਤੇ ਸੈਕਟਰੀ ਅਵਤਾਰ ਸਿੰਘ ਕੈਂਥ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਪ੍ਰਧਾਨ ਰੁਪਿੰਦਰ ਸਿੰਘ ਰਾਜਾ ਗਿੱਲ, ਹਰਵੀਰ ਸਿੰਘ ਸੋਨੂੰ, ਬਲਵਿੰਦਰ ਸਿੰਘ, ਰਵਿੰਦਰ ਸਿੰਘ ਬਬਲੂ, ਤਰਲੋਚਨ ਸਿੰਘ, ਚਰਨਜੀਤ ਸਿੰਘ ਚੰਨੀ, ਮਹਿੰਦਰ ਸਿੰਘ,
ਪ੍ਰਿੰਸ ਬਾਂਗਾਂ, ਮੀਤ ਗ੍ਰੰਥੀ ਲਵਪ੍ਰੀਤ ਸਿੰਘ, ਗ੍ਰੰਥੀ ਜ਼ੋਰਾ ਸਿੰਘ, ਬੱਗਾ ਜੀ, ਸਚਿਨ ਢੰਡ, ਸਤੀਸ਼ ਸ਼ਰਮਾ, ਮੈਨੇਜਰ ਅਮਰਜੀਤ ਸਿੰਘ, ਸੇਵਾਦਾਰ ਅਵਤਾਰ ਸਿੰਘ, ਬਾਬਾ ਗੁਰਮੇਲ ਸਿੰਘ, ਲਾਂਗਰੀ ਗਗਨ, ਤੋਂ ਇਲਾਵਾ ਭਾਰੀ ਤਾਦਾਦ ਵਿੱਚ ਸੰਗਤ ਹਾਜਰ ਸੀ।