ਖੰਨਾ : 12 ਨਵੰਬਰ -ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੰਨਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਭਾਈ ਤੇਜਿੰਦਰਪਾਲ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਜੀ ਨੇ ਗੁਰਬਾਣੀ ਕਥਾ ਦੌਰਾਨ ਗੁਰੂ ਨਾਨਕ ਪਾਤਸ਼ਾਹ ਜੀ ਦੇ ਜੀਵਨ ਸੰਬੰਧੀ ਜਾਣਕਾਰੀ ਦਿੱਤੀ। ਬੀਤੇ ਦਿਨ ਹੋਏ ਗੁਰਬਾਣੀ ਕੰਠ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਮਾਗਮ ਵਿੱਚ ਸਨਮਾਨਿਤ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਪ੍ਰਧਾਨ ਅਵਤਾਰ ਸਿੰਘ, ਉਂਕਾਰ ਸਿੰਘ, ਜਸਵੰਤ ਸਿੰਘ, ਮਾਸਟਰ ਰਤਨ ਸਿੰਘ, ਜ ਗੋਪਾਲ ਸਿੰਘ, ਜਸਪਾਲ ਸਿੰਘ, ਰਣਬੀਰ ਸਿੰਘ, ਐਡਵੋਕੇਟ ਮਨਦੀਪ ਸਿੰਘ, ਸਾਹਿਬ ਸਿੰਘ ਗਾਬਾ, ਭੁਪਿੰਦਰ ਸਿੰਘ ਮਿੱਕੀ, ਇੰਦਰਪ੍ਰੀਤ ਸਿੰਘ ਚਾਵਲਾ, ਹਰਪ੍ਰੀਤ ਸਿੰਘ ਭਸੀਨ, ਗੁਰਪ੍ਰੀਤ ਸਿੰਘ ਨਾਰੰਗ, ਮੈਨੇਜਰ ਸਤਨਾਮ ਸਿੰਘ, ਹਰਵਿੰਦਰ ਸਿੰਘ ਨਾਰੰਗ, ਅਨਿਤਯਾਪਾਲ ਕੌਰ, ਅਨੂਪ ਕੌਰ, ਅਮਰਜੀਤ ਕੌਰ,
ਤੋਂ ਇਲਾਵਾ ਭਾਰੀ ਤਾਦਾਦ ਵਿੱਚ ਸੰਗਤ ਹਾਜਰ ਸੀ।