Pages - Menu

Monday, March 23, 2020

ਮਿਤੀ 24 ਮਾਰਚ ਨੂੰ ਮੁਕੰਮਲ ਕਰਫਿਊ ਰਹੇਗਾ

ਪ੍ਰੈਸ ਨੋਟ ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਲੁਧਿਆਣਾ




ਲੁਧਿਆਣਾ, 23 ਮਾਰਚ (000)-ਵਿਸ਼ਵ ਭਰ ਵਿੱਚ ਫੈਲੀ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਨੂੰ ਹੋਰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਦੇ ਨਿਰਦੇਸ਼ 'ਤੇ ਜ਼ਿਲ•ਾ ਲੁਧਿਆਣਾ ਵਿੱਚ ਵੀ ਜ਼ਿਲ•ਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਵੱਲੋਂ ਮਿਤੀ 23 ਮਾਰਚ ਦੇ ਬਾਅਦ ਦੁਪਹਿਰ 2 ਵਜੇ ਤੋਂ ਕਰਫਿਊ ਲਗਾ ਦਿੱਤਾ ਗਿਆ ਹੈ। ਪਰ ਆਮ ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਖਰੀਦੋ-ਫਰੋਖ਼ਤ ਕਰਨ ਦੇਣ ਲਈ ਸਵੇਰੇ 6 ਵਜੇ ਤੋਂ 9 ਵਜੇ ਤੱਕ ਖੁੱਲ• ਦੇਣ ਦਾ ਫੈਸਲਾ ਜ਼ਿਲ•ਾ ਪ੍ਰਸਾਸ਼ਨ ਵੱਲੋਂ ਲਿਆ ਗਿਆ ਸੀ। ਇਹ ਖੁੱਲ• ਮਿਤੀ 25 ਮਾਰਚ ਦਿਨ ਬੁੱਧਵਾਰ ਤੋਂ ਮਿਲੇਗੀ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਅਗਰਵਾਲ ਨੇ ਦੱਸਿਆ ਕਿ ਜ਼ਿਲ•ਾ ਵਾਸੀਆਂ ਨੂੰ ਇਹ ਖੁੱਲ• ਮਿਤੀ 24 ਮਾਰਚ ਤੋਂ ਦੇਣ ਦਾ ਫੈਸਲਾ ਕੀਤਾ ਗਿਆ ਸੀ ਪਰ ਹੁਣ ਚੰਡੀਗੜ• ਵਿੱਚ ਵੀ ਕਰਫਿਊ ਲਗਾ ਦੇਣ ਨਾਲ ਇਹ ਖੁੱਲ• ਮਿਤੀ 25 ਮਾਰਚ ਦਿਨ ਬੁੱਧਵਾਰ ਤੋਂ ਮਿਲਣਯੋਗ ਹੋਵੇਗੀ। ਉਨ•ਾਂ ਕਿਹਾ ਕਿ ਮਿਤੀ 24 ਮਾਰਚ ਦਿਨ ਮੰਗਲਵਾਰ ਨੂੰ ਕੋਈ ਵੀ ਵਿਅਕਤੀ ਆਪਣੇ ਘਰਾਂ ਤੋਂ ਬਾਹਰ ਨਹੀਂ ਨਿਕਲ ਸਕੇਗਾ। ਮੰਗਲਵਾਰ ਨੂੰ ਮੁਕੰਮਲ ਕਰਫਿਊ ਰਹੇਗਾ। ਸਵੇਰੇ 6 ਵਜੇ ਤੋਂ 9 ਵਜੇ (ਤਿੰਨ ਘੰਟੇ) ਤੱਕ ਦੀ ਖੁੱਲ• ਮਿਤੀ 25 ਮਾਰਚ ਦਿਨ ਬੁੱਧਵਾਰ ਤੋਂ ਹੀ ਦਿੱਤੀ ਜਾਵੇਗੀ। ਸ੍ਰੀ ਅਗਰਵਾਲ ਨੇ ਲੋਕਾਂ ਨੂੰ ਕਰਫਿਊ ਦੌਰਾਨ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਹੈ।