Pages - Menu

Saturday, April 18, 2020

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਆਪਣੇ ਆਪ ਨੂੰ ਕੀਤਾ ਏਕਾਂਤਵਾਸ








ਲੁਧਿਆਣਾ, 18 ਅਪ੍ਰੈਲ (ਪ੍ਰੈਸ ਨੋਟ ਲੋਕ ਸੰਪਰਕ ਲੁਧਿਆਣਾ)-ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਦੇ ਦਿਨੋਂ ਦਿਨ ਵਧਦੇ ਪ੍ਰਕੋਪ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ•ਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਲੋਕ ਹਿੱਤ ਵਿੱਚ ਆਪਣੇ ਆਪ ਨੂੰ ਏਕਾਂਤਵਾਸ ਵਿੱਚ ਪਾ ਲਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਅਗਰਵਾਲ ਨੇ ਸਪੱਸ਼ਟ ਕੀਤਾ ਕਿ ਮੌਜੂਦਾ ਸਮੇਂ ਪੈਦਾ ਹੋਏ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਆਮ ਲੋਕਾਂ ਨੂੰ ਵੀ ਆਪਣੇ ਆਪ ਨੂੰ ਘਰਾਂ ਦੇ ਅੰਦਰ ਬੰਦ ਕਰਕੇ ਹੀ ਰੱਖਣਾ ਚਾਹੀਦਾ ਹੈ।ਊਨਾ ਸਪੱਸ਼ਟ ਕੀਤਾ ਕਿ ਊਨਾ ਨੇ ਲੋਕ ਹਿੱਤ ਵਿੱਚ ਆਪਣੇ ਆਪ ਨੂੰ ਏਕਾਂਤਵਾਸ ਵਿੱਚ ਪਾਇਆ ਹੈ, ਜਿਸ ਦੌਰਾਨ ਉਹ ਜਨਤਕ ਮੇਲ-ਜੋਲ ਨਹੀਂ ਕਰਨਗੇ।
ਊਨਾ ਕਿਹਾ ਕਿ ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਵਿੱਚ ਪ੍ਰਸਾਸ਼ਕੀ ਕਾਰਜਾਂ ਨੂੰ ਉਹ ਪਹਿਲਾਂ ਦੀ ਤਰਾ ਦੀ ਹੀ ਦੇਖਣਗੇ। ਉਨ ਭਰੋਸਾ ਪ੍ਰਗਟਾਇਆ ਕਿ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਅਤੇ ਪ੍ਰਸਾਸ਼ਨ ਇਸ ਕੋਰੋਨਾ ਵਾਇਰਸ (ਕੋਵਿਡ 19) ਖ਼ਿਲਾਫ਼ ਲੜਾਈ ਵਿੱਚ ਜ਼ਰੂਰ ਜਿੱਤ ਪ੍ਰਾਪਤ ਕਰਨਗੇ। ਊਨਾ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ।