ਖੰਨਾ,31ਜੁਲਾਈ---ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਖੰਨਾ ਹਲਕੇ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵੱਲੋਂ ਅਨਿਲ ਸ਼ੁਕਲਾ ਨੂੰ ਵਿਧਾਨ ਸਭਾ ਹਲਕਾ ਖੰਨਾ ਦਾ ਅਬਜਰਵਰ ਨਿਯੁਕਤ ਕੀਤੇ ਜਾਣ ਉਪਰੰਤ ਅੱਜ ਪਹਿਲੀ ਵਾਰ ਬਲਾਕ ਸੰਮਤੀ ਦਫ਼ਤਰ ਖੰਨਾ ਪੁੱਜਣ ਤੇ ਬਲਾਕ ਸੰਮਤੀ ਦੇ ਚੇਅਰਮੈਨ ਸਤਨਾਮ ਸਿੰਘ ਸੋਨੀ ਰੋਹਣੋਂ ਦੀ ਅਗਵਾਈ ਚ ਉਨਾਂ ਦਾ ਜੋਰਦਾਰ ਸਵਾਗਤ ਕਰਦਿਆਂ ਸਿਰੋਪਾਓ ਪਾ ਕੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ |