Saturday, August 28, 2021

ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ ਵੱਲੋਂ ਨਰਸਾਂ ਲਈ ਰੀਸਪਾਇਰੇਟਰੀ ਥੈਰਾਪਿਸਟ ਕੋਰਸ ਦੀ ਸੁਰੂਆਤ

  ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ


ਲੁਧਿਆਣਾ, 27 ਅਗਸਤ--- ਨਰਸਾਂ ਦੇ ਕਿੱਤਾਮੁਖੀ ਹੁਨਰ ਵਿੱਚ ਵਾਧਾ ਕਰਨ ਦੇ ਮੰਤਵ ਨਾਲ ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ ਵੱਲੋਂ ਏਮਜ਼ (ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ) ਬਠਿੰਡਾ ਵਿਖੇ "Respiratory Therapist''   ਕੋਰਸ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹ ਕੋਰਸ ਸਤੰਬਰ 2021 ਦੇ ਪਹਿਲੇ ਹਫ਼ਤੇ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਇਸ ਕੋਰਸ ਵਿੱਚ ਨਰਸਾਂ ਨੂੰ ਮਾਹਿਰ ਡਾਕਟਰਾਂ ਵੱਲੋਂ ਉੱਚ ਕੋਟੀ ਦੇ ਸਾਹਿਤ ਉਪਕਰਨਾਂ ਨੂੰ ਸਹੀ ਢੰਗ ਨਾਲ ਇਸਤੇਮਾਲ ਵਿੱਚ ਲਿਆਉਣ ਤੋਂ ਇਲਾਵਾ ਹੋਰ ਵੀ ਕਈ ਮਹੱਤਵਪੂਰਨ ਸਾਹਿਤ ਵਿਸ਼ਿਆਂ 'ਤੇ ਟ੍ਰੇਨਿੰਗ ਦਿੱਤੀ ਜਾਵੇਗੀ.
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਇਸ ਕੋਰਸ ਦਾ ਮੁੱਖ ਮੰਤਵ ਨਰਸਾਂ ਦੇ ਕਿੱਤਾਮੁਖੀ ਹੁਨਰ ਅਤੇ ਨੌਕਰੀ ਦੀਆਂ ਸੰਭਾਵਨਾਵਾਂ ਵਿੱਚ ਵਾਧਾ ਕਰਨਾ ਹੈ. ਉਨ੍ਹਾਂ ਦੱਸਿਆ ਕਿ ਇਸ ਕੋਰਸ ਦਾ ਸਮਾਂ ਤਿੰਨ ਮਹੀਨੇ ਦਾ ਹੋਵੇਗਾ ਅਤੇ ਇਸ ਸਮੇਂ ਦੌਰਾਨ ਨਰਸਾਂ ਦੇ ਰਹਿਣ ਅਤੇ ਖਾਣ ਪੀਣ ਦਾ ਪ੍ਰਬੰਧ ਬਿਲਕੁਲ ਮੁਫ਼ਤ ਹੋਵੇਗਾ. ਉਨ੍ਹਾਂ ਕਿਹਾ ਕਿ ਇਸ ਕੋਰਸ ਸਬੰਧੀ ਵਧੇਰੇ ਜਾਣਕਾਰੀ ਲਈ ਨਰਸਾਂ ਜ਼ਿਲ੍ਹਾ ਪ੍ਰੋਗਰਾਮ ਮੈਨੇਜਮੈਂਟ ਯੂਨਿਟ ਲੁਧਿਆਣਾ ਦੇ ਮੋਬਾਇਲ ਨੰਬਰ 96462-38300 'ਤੇ ਸੰਪਰਕ ਕਰ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਕੋਰਸ ਵਿੱਚ ਦਾਖਲਾ ਲੈਣ ਲਈ ਨਰਸ ਦੀ 60% ਨਾਲ ਬੀ.ਐਸ.ਸੀ. ਨਰਸਿੰਗ ਕੀਤੀ ਹੋਣੀ ਚਾਹੀਦੀ ਹੈ ਜਾਂ 60% ਨੰਬਰਾਂ ਨਾਲ ਜੀ.ਐਨ.ਐਮ. ਨਰਸਿੰਗ ਕੋਰਸ ਦੇ ਨਾਲ ਦੋ ਸਾਲ ਦਾ ਤਜਰਬਾ ਹੋਣਾ ਚਾਹੀਦਾ ਹੈ. ਨਰਸ ਵੱਲੋਂ ਇਹ ਦੋ ਸਾਲ ਦਾ ਤਜਰਬਾ ਘੱਟ ਤੋਂ ਘੱਟ 50 ਬੈੱਡਾਂ ਵਾਲੇ ਹਸਪਤਾਲ ਵਿੱਚ ਕੰਮ ਕਰਕੇ ਹਾਸਲ ਕੀਤਾ ਹੋਵੇ। ਇਸ ਕੋਰਸ ਨੂੰ ਕਰਨ ਵਾਲੀਆਂ ਚਾਹਵਾਨ ਨਰਸਾਂ ਲਿੰਕ http://psdm.live/apply_form.aspx  'ਤੇ ਅਪਲਾਈ ਕਰ