Wednesday, November 10, 2021

ਗੁਲਜ਼ਾਰ ਗਰੁੱਪ ਵਿਚ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆ ਕਹਿੰਦੇ ਹੋਏ ਅਨੁਭਵ ਫਰੈਸ਼ਰ ਪਾਰਟੀ ਦਾ ਆਯੋਜਨ

 

ਖੰਨਾ--


ਗੁਲਜ਼ਾਰ ਗਰੁੱਪ ਆਫ਼ ਇੰਸੀਟਿਊਟਸ, ਖੰਨਾ ਵੱਲੋਂ ਆਪਣੇ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਯੋਗਤਾ ਨਾਲ ਰੂ-ਬਰੂ ਕਰਾਉਣ ਦੇ  ਮੰਤਵ ਨਾਲ ਫਰੈਸ਼ਰ ਪਾਰਟੀ ਦਾ  ਆਯੋਜਨ ਕੀਤਾ ਗਿਆ। ਇਸ ਖ਼ੂਬਸੂਰਤ ਰੰਗਾ ਰੰਗ ਪ੍ਰੋਗਰਾਮ ਵਿਚ  ਗੁਲਜ਼ਾਰ ਗਰੁੱਪ ਦੇ ਹਰੇਕ ਕਾਲਜ ਅਤੇ ਹਰ ਵਿਭਾਗ ਦੇ  ਤਿੰਨ ਹਜ਼ਾਰ ਦੇ ਕਰੀਬ  ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਸਭਿਆਚਾਰਕ ਅਤੇ ਪ੍ਰਬੰਧਕੀ ਵਿਚ ਡਾਂਸ,ਗਾਇਕੀ,ਰੰਗੋਲੀ, ਮਹਿੰਦੀ, ਰੋਬਟਿਕਸ ਮੁਕਾਬਲਿਆਂ  ਸਮੇਤ ਕਰੀਬ 28 ਕੈਟਾਗਰੀਆਂ ਦਾ ਆਯੋਜਨ ਕੀਤਾ ਗਿਆ । ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਕੈਂਪਸ ਵਿਚ ਸਿੱਖਿਆਂ ਹਾਸਿਲ ਕਰਨ ਆਏ ਵਿਦਿਆਰਥੀਆਂ ਨੇ ਆਪਣੇ ਰਾਜਾਂ ਦੇ ਲੋਕ ਨ੍ਰਿਤ ਪੇਸ਼ ਕਰਕੇ ਇਸ ਖ਼ੂਬਸੂਰਤ ਮਾਹੌਲ ਦੀ ਸਿਰਜਣਾ ਕੀਤੀ। ਇਸ ਫੈਸਟ ਦਾ ਉਦਘਾਟਨ ਗੁਲਜ਼ਾਰ ਗਰੁੱਪ ਦੇ ਚੇਅਰਮੈਨ ਗੁਰਚਰਨ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਨੈੱਟਫਲਿਕਸ ਸੀਰੀਜ਼ ਚੰਡੀਗੜ੍ਹ ਗਰਲਜ਼ ਦੀ ਸਮੁੱਚੀ ਟੀਮ ਵੀ ਇਸ ਈਵੈਂਟ ਦਾ ਹਿੱਸਾ ਬਣੀ। ਇਸ ਦੇ ਨਲਾਂ ਹੀ ਫੋਲਕ ਫ਼ਿਊਜ਼ਨ ਬੈਂਡ ਦੀ ਪਾਰਫਾਰਮਸ ਵੀ ਦਰਸ਼ਕਾਂ ਦਾ ਦਿਲ ਲੁੱਟਦੀ ਨਜ਼ਰ ਆਈ।

ਇਸ ਮੌਕੇ ਤੇ ਚੇਅਰਮੈਨ ਗੁਰਚਰਨ ਸਿੰਘ ਨੇ  ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਿੱਖਿਆ ਦਾ ਮਨੁੱਖੀ ਜਾਤੀ ਦੀ ਤਰੱਕੀ ਵਿਚ ਅਹਿਮ ਯੋਗਦਾਨ ਹੈ । ਜਦ ਕਿ ਵਿਦਿਆਰਥੀ ਗੁਲਜ਼ਾਰ ਗਰੁੱਪ ਵਿਚੋਂ ਸਿੱਖਿਆਂ ਲੈ ਕੇ ਇਕ ਬਿਹਤਰੀਨ ਨਾਗਰਿਕ ਅਤੇ ਇਕ ਸਫਲ ਇਨਸਾਨ ਬਣਨ ਲਈ ਦੁਨੀਆਂ ਵਿਚ ਵਿਚਰਨਗੇ। ਉਨ੍ਹਾਂ ਗੁਲਜ਼ਾਰ ਗਰੁੱਪ ਵੱਲੋਂ ਦਿਤੀ ਜਾ ਰਹੀ ਬਿਹਤਰੀਨ ਸਿੱਖਿਆਂ ਦੀ ਪ੍ਰੇਰਨਾ ਕਰਦੇ ਹੋਏ ਕਿਹਾ ਕਿ ਗੁਲਜ਼ਾਰ ਗਰੁੱਪ ਨੇ ਜਿੱਥੇ ਸਿੱਖਿਆਂ ਦੇ ਖੇਤਰ ਵਿਚ ਯੂਨੀਵਰਸਿਟੀ ਪੱਧਰ ਤੇ ਮੈਰਿਟ ਹਾਸਿਲ ਕੀਤੀਆਂ ਹਨ। ਉੱਥੇ ਹੀ ਯੂਨੀਵਰਸਿਟੀ ਨੂੰ ਖੇਡਾਂ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਲਈ ਬਿਹਤਰੀਨ ਖਿਡਾਰੀ ਅਤੇ ਪ੍ਰਤਿਭਾਵਾਨ ਨੌਜਵਾਨ ਦਿਤੇ ਹਨ। ਜੋ ਕਿ ਮਾਣ ਦਾ ਸਬੱਬ ਹੈ। ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਵਿਦਿਆਰਥੀ ਜੀਵਨ ਦੀ ਅਹਿਮੀਅਤ ਨੂੰ ਸਮਝਦੇ ਹੋਏ ਆਪਣੇ ਉੱਜਲ ਭਵਿਖ ਲਈ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿਤੀ।
ਇਸ ਮੌਕੇ ਐਗਜ਼ੈਕਟਿਵ ਡਾਇਰੈਕਟਰ ਗੁਰਕੀਰਤ ਸਿੰਘ ਨੇ ਸਾਰਿਆਂ ਨੂੰ ਜੀ ਆਇਆ ਕਹਿੰਦੇ ਹੋਏ ਆਪਣੇ ਸੰਬੋਧਨ ਵਿਚ ਕਿਹਾ  ਕਿ ਇਸ ਪ੍ਰੋਗਰਾਮ ਦਾ ਆਯੋਜਨ ਵਿਦਿਆਰਥੀਆਂ  ਵਿਚਲੀਆਂ ਕਲਾਤਮਕ ਸੋਚ ਨੂੰ ਸਹੀ ਰੂਪ ਰੇਖਾ ਦੇਣਾ ਹੈ । ਇਸ ਦੌਰਾਨ ਸਮਾਗਮ ਵਿਚ ਸਭ ਤੋਂ ਵੱਧ ਆਕਰਸ਼ਨ ਮਿਸਟਰ ਅਤੇ ਮਿਸ ਫਰੈਸ਼ਰ ਦਾ ਮੁਕਾਬਲਾ ਰਿਹਾ। ਇਨ੍ਹਾਂ ਮੁਕਾਬਲਿਆਂ ਵਿਚ ਵਸੀਮ ਰਾਜਾ ਅਤੇ ਐਡੀਲਾਈਨ ਮਿਸਟਰ ਅਤੇ ਮਿਸ ਫਰੈਸ਼ਰ ਚੁਣੇ ਗਏ। ਜਦ ਕਿ ਮਹਿਕ ਮਿਸ ਪਰਫੈਂਕਟ ਵਾਕ, ਮੈਰੀ ਅਤੇ ਬੈਲਕੈਂਸ਼ ਮਿਸ ਗੋਰਜਿਸ ਅਤੇ ਇਰਫਾਨ ਨੂੰ ਮਿਸਟਰ ਹੈਂਡਸਮ ਚੁਣਿਆ ਗਿਆ।  ਅਖੀਰ ਵਿਚ ਪੰਜਾਬ ਦੀ ਸ਼ਾਨ ਗਿੱਧਾ ਅਤੇ ਭੰਗੜਾ ਪੇਸ਼ ਕੀਤੇ ਗਏ ਜਿਸ ਵਿਚ ਹਰ ਵਿਦਿਆਰਥੀ ਅਤੇ ਸਮੂਹ ਸਟਾਫ਼ ਕੁਰਸੀਆਂ ਤੋਂ ਉੱਠ ਕੇ ਝੂਮਦਾ ਨਜ਼ਰ ਆਇਆ।