Wednesday, December 15, 2021

ਖੰਨਾ ਦੇ ਵਾਰਡ ਨੰਬਰ ਦੋ ਵਿਚ ਕਾਂਗਰਸ ਨੂੰ ਵੱਡਾ ਝਟਕਾ


ਖੰਨਾ



ਵਾਰਡ ਨੰਬਰ 2 ਖੰਨਾ ਵਿਖੇ ਸ੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਤੇ ਮਿਲਿਆ ਜਦੋਂ ਵੱਡੀ ਗਿਣਤੀ ਨੌਜਵਾਨਾਂ ਨੇ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਨੂੰ ਛੱਡ ਕੇ ਹਲਕਾ ਖੰਨਾ ਤੋਂ ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਜਸਦੀਪ ਕੌਰ ਯਾਦੂ ਦੇ ਹੱਕ ਵਿੱਚ ਡਟਣ ਦਾ ਐਲਾਨ ਕਰ ਦਿੱਤਾ।  

ਅਕਾਲੀ ਆਗੂ  ਨਿਰਮਲ ਸਿੰਘ ਦੂਲੋਂ, ਗੁਰਦੀਪ ਸਿੰਘ ਮਦਨ, ਬੀਬਾ ਚੰਚਲ ਸ਼ਰਮਾ ਅਤੇ ਜੋਤੀ ਰਾਣੀ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਿਰੋਪਾਓ ਪਾ ਕੇ ਸਨਮਾਨ ਕਰਦਿਆਂ ਉਨ੍ਹਾਂ ਨੂੰ ਅਕਾਲੀ ਦਲ ਵਿਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿਵਾਇਆ। 

ਨਿਰਮਲ ਸਿੰਘ ਦੂਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਸਰਕਾਰੀ ਸਕੂਲਾਂ ’ਚ ਨਵੀਂਆਂ ਭਰਤੀਆਂ ਦੇ ਇਸ਼ਤਿਹਾਰ ਜਾਰੀ ਕਰਵਾਉਣ ਅਤੇ ਈ.ਟੀ.ਟੀ. ਦੀਆਂ 2364 ਤੇ 6635 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਪੂਰੀ ਕਰਵਾ ਕੇ ਨਿਯੁਕਤੀ ਪੱਤਰ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ, ਈਟੀਟੀ ਟੈੱਟ ਪਾਸ ਬੇਰੁਜਗਾਰ ਅਧਿਆਪਕਾਂ ਅਤੇ ਕੱਚੇ ਅਧਿਆਪਕਾਂ ‘ਤੇ ਮੁੱਖ ਮੰਤਰੀ ਚੰਨੀ ਦੀ ਆਮਦ ਮੌਕੇ, ਪੁਲੀਸ ਵੱਲੋਂ ਵਹਿਸ਼ੀਆਨਾ ਢੰਗ ਨਾਲ ਕੀਤੇ ਲਾਠੀਚਾਰਜ ਰਾਹੀਂ ਕਈ ਅਧਿਆਪਕਾਂ ਨੂੰ ਸਖਤ ਜਖਮੀ ਕਰਨ ਦੀ ਘਟਨਾ ਬਹੁਤ ਹੀ ਨਿੰਦਣਯੋਗ ਹੈ, ਜਿਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਓਨੀ ਘੱਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਸਰਕਾਰੀ ਸਕੂਲਾਂ ’ਚ ਭਰਤੀਆਂ ਦਾ ਇਸ਼ਤਿਹਾਰ ਜਾਰੀ ਕਰਨ ਅਤੇ ਭਰਤੀਆਂ ਸਮੇਂ ਸਿਰ ਨੇਪਰੇ ਚਾੜ੍ਹਣ ਨੂੰ ਲੈ ਕੇ ਨਾਂਹ ਪੱਖੀ ਰਵੱਈਆ ਰਿਹਾ ਹੈ। ਸਗੋਂ ਬੇਰੁਜਗਾਰ ਅਧਿਆਪਕਾਂ ਉੱਪਰ ਤਸ਼ੱਦਦ ਕਰਨ ਦੇ ਮਾਮਲੇ ’ਚ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹਿਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਵੀ ਦੋ ਕਦਮ ਅੱਗੇ ਹਨ ਜੋ ਆਏ ਦਿਨ ਨਵੇਂ ਨਵੇਂ ਐਲਾਨ ਕਰਕੇ ਜਨਤਾ ਨੂੰ ਭਰਮਾਉਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਹੀ ਸਮਝਦਾਰ ਹਨ ਜੋ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ ਤੇ ਪੰਜਾਬ ਵਿੱਚ ਅਕਾਲੀ ਬਸਪਾ ਦੀ ਸਰਕਾਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣਗੇ।ਇਸ ਮੋਕੇ ਨਿਰਮਲ ਸਿੰਘ ਦੂਲੋਂ ਭੈਣ ਚੰਚਲ ਸ਼ਰਮਾ ਜੋਤੀ ਰਾਣੀ ਗਰਦੀਪ ਸਿੰਘ ਮਦਨ ਕਰਨੈਲ ਸਿੰਘ ਕੈਸ਼ੀਅਰ ਕਸ਼ਮੀਰ ਸਿੰਘ  ਰਿੰਕੂ ਖੰਨਾ ਜਸਵੰਤ ਸਿੰਘ ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ।