Friday, December 24, 2021

ਖੰਨਾ ਦੇ ਐਸ ਐਸ ਪੀ ਦਫਤਰ ਅੱਗੇ ਵਿਸ਼ਾਲ ਧਰਨਾ

 ਪੰਜਾਬ ਦੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਕਾਂਗਰਸ ਸਰਕਾਰ ਵੱਲੋਂ ਜੋ ਕਥਿਤ ਝੂਠਾ ਕੇਸ ਦਰਜ ਕੀਤਾ ਗਿਆ ਹੈ ਉਸਦੇ ਵਿਰੋਧ ਵਿੱਚ ਅੱਜ ਖੰਨਾ ਦੇ ਐਸ ਐਸ ਪੀ ਦਫਤਰ ਅੱਗੇ ਵਿਸ਼ਾਲ ਧਰਨਾ


ਦਿੱਤਾ ਅਤੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਮੁੱਖ ਮੰਤਰੀ ਚੰਨੀ ਤੇ ਨਵਜੋਤ ਸਿੱਧੂ ਆਦਿ ਕਾਂਗਰਸੀ ਨੇਤਾਵਾਂ ਦੇ ਪੁਤਲੇ ਫੂਕੇ! ਮਜੀਠੀਆ ਖਿਲਾਫ ਦਰਜ ਮਾਮਲੇ ਵਿੱਚ ਅਕਾਲੀ-ਬਸਪਾ ਗਠਜੋੜ ਪਿੱਛੇ ਨਹੀਂ ਹਟੇਗਾ। ਅਕਾਲੀ-ਬਸਪਾ ਦਾ ਹਰ ਵਰਕਰ ਮਜੀਠੀਆ ਹੈ,ਕਾਂਗਰਸ ਨੇ ਪੰਜ ਸਾਲ ਕੁਝ ਨਹੀਂ ਕੀਤਾ ਤੇ ਹੁਣ ਆਪਣੀਆਂ ਨਾਕਾਮੀਆਂ ਉੱਪਰ ਪਰਦਾ ਪਾਉਣ ਲਈ ਬਿਕਰਮ ਮਜੀਠੀਆ ਨੂੰ ਫਸਾਉਣ ਦੀ ਕੋਝੀ ਸਾਜਿਸ਼ ਕੀਤੀ ਹੈ ਜਿਸਨੂੰ ਸਹਿਣ ਨਹੀਂ ਕੀਤਾ ਜਾਵੇਗਾ!