Monday, December 27, 2021

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਖੰਨਾ ਹਲਕੇ ਦੀ ਫੇਰੀ ਦੌਰਾਨ ਹਲਕੇ ਦੇ ਲੋਕਾਂ ਦੇ ਹੱਥ ਨਿਰਾਸ਼ਾ

 ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਖੰਨਾ ਹਲਕੇ ਦੀ ਫੇਰੀ ਦੌਰਾਨ ਹਲਕੇ ਦੇ ਲੋਕਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ¢ ਇਹ ਦਾਅਵਾ ਅੱਜ ਇੱਥੇ ਸ਼ੋ੍ਰਮਣੀ ਅਕਾਲੀ ਦਲ ਦੀ ਕੇਂਦਰੀ ਵਰਕਿੰਗ ਕਮੇਟੀ ਦੇ ਮੈਂਬਰ ਯਾਦਵਿੰਦਰ ਸਿੰਘ ਯਾਦੂ ਤੇ ਅਕਾਲੀ ਦਲ ਤੇ ਬਸਪਾ-ਗਠੱਜੋੜ ਦੀ ਉਮੀਦਵਾਰ ਜਸਦੀਪ ਕੌਰ ਯਾਦੂ ਨੇ ਕੀਤਾ   ਉਨ੍ਹਾਂ ਕਿਹਾ ਕਿ ਪਿਛਲੀਆਂ 2017 ਦੀਆਂ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੰਨਾ ਨੂੰ ਜ਼ਿਲ੍ਹਾ ਤੇ ਹੋਰ ਵੱਡੇ ਵਾਅਦੇ ਕੀਤੇ ਗਏ ਸਨ, ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਹਲਕੇ ਦੀ ਸਾਰ ਨਹੀਂ ਲਈ ਤੇ ਆਪਣਾ ਕੋਈ ਚੋਣ ਵਾਅਦਾ ਪੂਰਾ ਨਹੀਂ ਕੀਤਾ | ਹੁਣ ਚਰਨਜੀਤ ਸਿੰਘ ਚੰਨੀ ਨੇ ਹਲਕੇ ਲਈ ਕੁੱਝ ਨਹੀਂ ਦਿੱਤਾ ਤੇ ਹਲਕੇ ਦੇ ਲੋਕਾਂ ਨੂੰ ਨਿਰਾਸ਼ ਕੀਤਾ ਹੈ ¢ ਯਾਦੂ ਨੇ ਕਿਹਾ ਕਿ ਸੂਬੇ 'ਚ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਬਣਨ 'ਤੇ ਖੰਨਾ ਨੂੰ ਜ਼ਿਲ੍ਹਾ ਬਣਾਉਣ ਦੇ ਨਾਲ ਮੈਡੀਕਲ ਕਾਲਜ ਵੀ ਖੋਲਿ੍ਹa ਜਾਵੇਗਾ