Thursday, July 14, 2022

ਕੰਪਿਊਟਰ ਅਧਿਆਪਕਾਂ ਦੀ ਮੁੱਖ ਮੰਤਰੀ ਦੇ ਓਐਸਡੀ ਨਾਲ ਮੀਟਿੰਗ, ਮੰਗਾਂ ਨਾ ਮੰਨੇ ਜਾਣ ਦੀ ਹਾਲਤ ਵਿਚ ਸੰਘਰਸ਼ ਨੂੰ ਸੜਕਾਂ ਤੇ ਲੈ ਕੇ ਆਉਣ ਦਾ ਅਹਿਦਮਿਤੀ 14 ਜੁਲਾਈ 2022  : ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਕੰਪਿਊਟਰ ਅਧਿਆਪਕ ਪੰਜਾਬ (ਮਹਿਲਾ ਵਿੰਗ) ਦੇ ਬੈਨਰ ਹੇਠ ਬੀਤੀ 9 ਜੁਲਾਈ ਨੂੰ ਵਰ੍ਹਦੇ ਮੀਹ ਵਿਚ ਸੰਗਰੂਰ ਵਿਖੇ ਮੁੱਖ ਮੰਤਰੀ ਦੇ ਨਿਵਾਸ ਦੇ ਅੱਗੇ ਆਪਣੀਆਂ ਜਾਇਜ ਮੰਗਾਂ ਨੂੰ ਲਾਗੂ ਕਰਵਾਉਣ ਦੇ ਲਈ ਰੋਸ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਮਗਰੋਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਮੀਟਿੰਗ ਮੁੱਖ ਮੰਤਰੀ ਦੇ ਓਐਸਡੀ ਨਵਰਾਜ ਬਰਾੜ ਦੇ ਨਾਲ ਫਿਕਸ ਕਰਵਾਈ ਗਈ। ਅੱਜ ਮੈਡਮ ਰਾਜਵੰਤ ਕੌਰ ਦੀ ਅਗਵਾਈ ਵਿਚ ਕੰਪਿਊਟਰ ਅਧਿਆਪਕਾਂ ਦੇ ਇੱਕ ਵਫਦ ਨੇ ਇਸ ਮੀਟਿੰਗ ਵਿਚ ਭਾਗ ਲੈਂਦੇ ਹੋਏ ਓਐਸਡੀ ਨਵਰਾਜ ਬਰਾੜ ਨੂੰ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ ਮੰਗਾਂ ਸਬੰਧੀ ਜਾਣੂ ਕਰਵਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੈਡਮ ਰਾਜਵੰਤ ਕੌਰ ਅਤੇ ਹੋਰਨਾਂ ਆਗੂਆਂ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਮੁੱਖ ਮੰਤਰੀ ਦੇ ਓਐਸਡੀ ਨਵਰਾਜ ਬਰਾੜ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਅਤੇ ਇਸ ਦਾ ਹੱਲ ਕਰਵਾੳਣ ਦੇ ਲਈ ਅਗਲੇ 2 ਦਿਨਾਂ ਦੇ ਅੰਦਰ ਅੰਦਰ ਮੱੁਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਪੈਨਲ ਮੀਟਿੰਗ ਫਿਕਸ ਕਰਵਾੳਣੁ ਦਾ ਭਰੋਸਾ ਦਿੱਤਾ। ਇਸ ਮੌਕੇ ਕੰਪਿਊਟਰ ਅਧਿਆਪਕ ਆਗੂਆਂ ਨੇ ਸਾਫ ਕਰਦੇ ਹੋਏ ਕਿਹਾ ਕਿ ਜੇਕਰ ਸੂਬਾ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਵਾਂਗ ਉਨ੍ਹਾਂ ਦੇ ਜਾਇਜ ਹੱਕਾ ਨੂੰ ਬਹਾਲ ਨਾ ਕਰਦੇ ਹੋਏ ਉਨ੍ਹਾਂ ਦੇ ਨਾਲ ਟਾਲ ਮਟੋਲ਼ ਵਾਲੀ ਨੀਤੀ ਅਪਣਾਈ ਗਈ ਤਾਂ ਉਹ ਸੰਘਰਸ਼ ਨੂੰ ਸੜਕਾਂ ਤੇ ਲੈ ਆਉਣਗੇ ਅਤੇ ਇਸ ਦੀ ਨਿਰੋਲ ਜਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ। ਉਨ੍ਹਾਂ ਆਪਣੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇ, ਸਾਰੇ ਕੰਪਿਊਟਰ ਅਧਿਆਪਕਾਂ ਨੂੰ ਬਿਨ੍ਹਾਂ ਸ਼ਰਤ ਸਿੱਖਿਆ ਵਿਭਾਗ ਵਿਚ ਸ਼ਿਫਟ ਕਰਦੇ ਹੋਏ ਉਨ੍ਹਾਂ ਦੇ ਬਣਦੇ ਸਾਰੇ ਲਾਭ ਦਿੱਤੇ ਜਾਣ, ਕੰਪਿਊਟਰ ਅਧਿਆਪਕਾਂ ਤੇ 6ਵਾਂ ਪੇ-ਕਮਿਸ਼ਨ ਲਾਗੂ ਕੀਤਾ ਜਾਵੇ