ਖੰਨਾ ਦੇ ਵਾਤਾਵਰਨ ਪ੍ਰੇਮੀਆਂ ਨੇ ਸ਼ਹਿਰ ਨੂੰ ਹਰਾ ਭਰਾ ਬਣਾਉਣ ਲਈ ਜੰਗਲਾਤ ਮਹਿਕਮੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਹਿਯੋਗ ਮੰਗਿਆ। ਇਸ ਮੀਟਿੰ
ਗ ਚ ਵਣ ਰੇਂਜ ਅਫ਼ਸਰ ਦੋਰਾਹਾ ਜਸਬੀਰ ਸਿੰਘ ਅਤੇ ਬਲਾਕ ਅਫ਼ਸਰ ਸੁਰਿੰਦਰ ਸਿੰਘ ਹਾਜ਼ਰ ਰਹੇ। ਇਹਨਾਂ ਅਧਿਕਾਰੀਆਂ ਨੇ ਵਾਤਾਵਰਨ ਪ੍ਰੇਮੀਆਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਆਪ ਕੌਂਸਲਰ ਸੁਖਮਨਜੀਤ ਸਿੰਘ, ਸ਼ਸ਼ੀ ਵਰਧਨ, ਨਿਰਮਲ ਸਿੰਘ ਨਿੰਮਾ ਆਦਿ ਹਾਜ਼ਰ ਸਨ।