ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਲੁਧਿਆਣਾ
ਖੰਨਾ (ਲੁਧਿਆਣਾ), 9 ਅਕਤੂਬਰ (000)
ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਸਹੂਲਤ ਲਈ ਚੱਲ ਰਹੇ ਝੋਨੇ ਦੇ ਸੀਜ਼ਨ ਵਿੱਚ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਝੋਨੇ ਦੇ ਖਰੀਦ ਸੀਜਨ ਦੌਰਾਨ ਕਿਸਾਨਾਂ ਦੀ ਉਪਜ ਦੇ ਇੱਕ-ਇੱਕ ਦਾਣੇ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖਰੀਦ ਕੇ ਉਸ ਦੀ ਲਿਫਟਿੰਗ ਨੂੰ ਯਕੀਨੀ ਬਣਾਏਗੀ।
ਇਹ ਪ੍ਰਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜਾ ਲੈਣ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਦ ਵੀ ਸ਼ਾਮਲ ਸਨ।
ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੂਰੇ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ 6,78,702 ਮੀਟਰਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ, ਜਦਕਿ ਪਿਛਲੇ ਸਾਲ ਇਹ ਅੰਕੜਾ 5,14,907 ਮੀਟਰਕ ਟਨ ਸੀ। ਉਹਨਾਂ ਕਿਹਾ ਕਿ ਹੁਣ ਤੱਕ ਕਿਸਾਨਾਂ ਨੂੰ ਝੋਨੇ ਦੀ 706 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਸ੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਦੀ ਫ਼ਸਲ ਅਨਾਜ ਮੰਡੀਆਂ ਵਿੱਚੋਂ ਤੁਰੰਤ ਚੁੱਕ ਲਈ ਜਾਵੇ ਅਤੇ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਵੇਲੇ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਕਿਹਾ ਕਿ ਸਾਰੇ ਜਿ਼ਲ੍ਹਿਆਂ ਦੇ ਡਿਪਟੀ ਕਮਿਸ਼ਨਰ, ਉਪ-ਮੰਡਲ ਮੈਜਿਸਟ੍ਰੇਟ ਅਤੇ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਝੋਨੇ ਦੀ ਖਰੀਦ ਦੇ ਕੰਮਾਂ ਦੀ ਨਿਗਰਾਨੀ ਕਰਨ ਲਈ ਆਦੇਸ਼ ਜ਼ਾਰੀ ਕੀਤੇ ਹੋਏ ਹਨ, ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਝੋਨਾ ਵੇਚਣ ਵੇਲੇ ਕਿਸੇ ਕਿਸਮ ਦੀ ਕੋਈ ਮੁਸ਼ਿਕਲ ਪੇਸ਼ ਨਾ ਆਵੇ। ਉਹਨਾਂ ਕਿਹਾ ਕਿ ਕਿਸਾਨਾਂ ਤੋਂ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 48 ਘੰਟਿਆਂ ਦੇ ਅੰਦਰ-ਅੰਦਰ ਕੀਤੀ ਜਾ ਰਹੀ ਹੈ। ਉਹਨਾਂ ਆੜਤੀਆਂ ਨੂੰ ਵੀ ਭਰੋਸਾ ਦਿਵਾਇਆ ਕਿ ਝੋਨੇ ਦੀ ਢੋਆ ਢੋਆਈ ਅਤੇ ਸਟੋਰੇਜ਼ ਵਿੱਚ ਵੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ 1 ਲੱਖ, 22 ਹਜਾਰ ਤੋਂ ਵੱਧ ਪਰਾਲੀ ਸਾਂਭਣ ਵਾਲੀਆਂ ਮਸੀਨਾਂ ਸਬਸਿਡੀ ਉੱਤੇ ਦਿੱਤੀਆ ਹਨ ਅਤੇ ਛੋਟੇ ਕਿਸਾਨਾਂ ਲਈ ਵੀ ਪ੍ਰਬੰਧ ਕੀਤੇ ਗਏ ਹਨ। ਪੰਜਾਬ ਵਿੱਚ ਵਾਤਾਵਰਣ ਬਚਾਉਣ ਸਬੰਧੀ ਜਾਗਰੂਕ ਮੁਹਿੰਮ ਵੀ ਚਲਾ ਰਹੇ ਹਾਂ। ਉਹਨਾਂ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਪੰਜਾਬ ਦਾ ਵਾਤਾਵਰਣ ਪ੍ਰਦੂਸਿਤ ਹੋਣ ਤੋਂ ਬਚ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਐਸ.ਪੀ. ਖੰਨਾ ਸ੍ਰੀ ਦਾਮਿਆ ਹਰੀਸ ਕੁਮਾਰ ਓਮ ਪ੍ਰਕਾਸ, ਵਧੀਕ ਡਿਪਟੀ ਕਮਿਸਨਰ ਖੰਨਾ ਸ੍ਰੀ ਅਮਰਜੀਤ ਬੈਸ, ਉਪ ਮੰਡਲ ਮੈਜਿਸਟੇ੍ਰਟ ਸ੍ਰੀਮਤੀ ਮਨਜੀਤ ਕੌਰ, ਜਿਲਾ ਖੁਰਾਕ ਸਪਲਾਈ ਕੰਟਰੋਲਰ (ਪੂਰਬੀ) ਸ੍ਰੀਮਤੀ ਸਿਫਾਲੀ ਚੋਪੜਾ,ਪ੍ਰਧਾਨ ਆੜਤੀਆ ਐਸੋਸੀਏਸਨ ਖੰਨਾ ਸ੍ਰ. ਹਰਬੰਸ ਸਿੰਘ ਰੋਸਾ, ਪ੍ਰਧਾਨ ਸੈਲਰ ਐਸੋਸੀਏਸਨ ਖੰਨਾ ਸ੍ਰੀ ਗੁਰਦਿਆਲ ਸਿੰਘ, ਜਿਲਾ ਮੰਡੀ ਅਫਸਰ ਲੁਧਿਆਣਾ ਸ੍ਰੀ ਬੀਰ ਇੰਦਰ ਸਿੰਘ ਸਿੱਧੂ, ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।Firtu Buisness Directory punjab#~ *Tolet service* -Udey chum property consultant ਮਕਾਨ ਕੋਠੀ, ਸ਼ੋ-ਰੂਮ ,ਦੁਕਾਨ ਖਰੀਦਣ ਵੇਚਣ ਕਿਰਾਏ ਤੇ ਦੇਣ ਲਈ ਮਿਲੋ 9700700051 ਨੇੜੇ lvy hospital gt road khanna. # with best compliments Subodh Mittal *Krishna vastralya* chandala market khanna 9988397097 *Rajput jewellers* Guru Amar das market khanna * *Kidizo play way school* Bullepur Road khanna *-*sheetal garments karnail singh road khanna* *Ajay Tiles _ajay marka ISI interloacking pavers &main hole frame & cover ,khanna mobile 9914718000,98550 18000 #. With best compliments *Kansal Feed Industries* Amloh road village Kahanpura * # **Dutta properties* shop n 137 Guru Amar Das market gagan dutta 9814080135 contact for any kind of property sale and purchase #. Spl. Colourful khadi cotton kurta pajama and new pathani colourful fabric available here. *Battu plaza* ph no:9872695413,7696664616