Saturday, January 7, 2023

ਪੰਜਾਬ ਸਰਕਾਰ ਦੁਆਰਾ 21 ਫ਼ਰਵਰੀ ਤੋਂ ਪਹਿਲਾਂ-ਪਹਿਲਾਂ ਅਦਾਰਿਆਂ ਦੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣ ਦੇ ਹੁਕਮ ਜਾਰੀ : ਜ਼ਿਲ੍ਹਾ ਭਾਸ਼ਾ ਅਫ਼ਸਰ

 ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ



ਲੁਧਿਆਣਾ, 06 ਜਨਵਰੀ- ਪੰਜਾਬ ਸਰਕਾਰ, ਪੰਜਾਬ ਰਾਜ ਅੰਦਰ ਪੰਜਾਬੀ ਭਾਸ਼ਾ ਦਾ ਮਾਣ ਸਤਿਕਾਰ ਸਥਾਪਿਤ ਕਰਨ ਪ੍ਰਤੀ ਪੂਰੀ ਤਰਾਂ ਨਾਲ ਵਚਨਬੱਧ ਹੈ। ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਮੰਤਰੀ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਸ.ਮੀਤ ਹੇਅਰ ਦੁਆਰਾ ਇਸ ਮਹੱਤਵਪੂਰਨ ਵਿਸ਼ੇ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ।


ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫਸਰ ਡਾ.ਸੰਦੀਪ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ 21 ਫ਼ਰਵਰੀ 2023 (ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ) ਤੋਂ ਪਹਿਲਾਂ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ/ਵਿਭਾਗਾਂ/ਅਦਾਰਿਆਂ/ਸੰਸਥਾਵਾਂ/ਵਿੱਦਿਅਕ ਅਦਾਰਿਆਂ /ਬੋਰਡਾਂ/ਨਿਗਮਾਂ ਅਤੇ ਗ਼ੈਰ-ਸਰਕਾਰੀ ਸੰਸਥਾਵਾਂ/ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਂ ਅਤੇ ਸੜ੍ਹਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸਾਇਨ-ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ਲਿੱਪੀ ਵਿੱਚ ਲਿਖੇ ਜਾਣ ਦਾ ਟੀਚਾ ਮਿੱਥਿਆ ਗਿਆ ਹੈ। 


ਇਸ ਸੰਬੰਧੀ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਸ਼੍ਰੀਮਤੀ ਜਸਪ੍ਰੀਤ ਤਲਵਾੜ ਦੁਆਰਾ ਜਾਰੀ ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਬੋਰਡ ਉਤੇ ਸਭ ਤੋਂ ਉੱਪਰ  ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਦੀ ਵਰਤੋਂ ਹੋਵੇ ਅਤੇ ਜੇਕਰ ਕਿਸੇ ਦੂਸਰੀ ਭਾਸ਼ਾ ਵਿੱਚ ਲਿਖਣਾ ਜ਼ਰੂਰੀ ਹੋਵੇ ਤਾਂ ਪੰਜਾਬੀ ਭਾਸ਼ਾ ਸਭ ਤੋ ਉੱਪਰ ਲਿਖੀ ਜਾਵੇ। ਪੰਜਾਬ ਵਿੱਚ ਪਹਿਲਾਂ ਹੀ ਪੰਜਾਬ ਰਾਜ ਭਾਸ਼ਾ ਐਕਟ 1967 ਤਰਮੀਮ 2008 ਅਤੇ 2021 ਦੀ ਵਿਵਸਥਾ ਕੀਤੀ ਗਈ ਹੈ। ਭਾਸ਼ਾ ਵਿਭਾਗ ਪੰਜਾਬ ਦੁਆਰਾ ਸਮੇਂ -ਸਮੇਂ ਤੇ ਇਸ ਸੰਬੰਧੀ ਵੱਖ -ਵੱਖ ਦਫ਼ਤਰਾਂ ਦਾ ਨਿਰੀਖਣ ਵੀ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਦੁਆਰਾ ਜਾਰੀ ਨਵੇਂ ਹੁਕਮਾਂ ਤਹਿਤ  ਉਲ਼ੰਘਣਾ ਦੀ ਸੂਰਤ ਵਿੱਚ ਪੰਜਾਬ ਰਾਜ ਭਾਸ਼ਾ ਐਕਟ(ਤਰਮੀਮ 2008 ਅਤੇ 2021 ) ਵਿੱਚ ਦਰਜ ਉਪਬੰਧਾਂ ਅਨੁਸਾਰ ਜ਼ੁਰਮਾਨਾ ਲਗਾਉਣ  ਦੀ ਕਾਰਵਾਈ ਕੀਤੀ ਜਾਵੇਗੀ।Firtu Buisness Diretory punjab#~                         *Tolet service* -Udey chum property consultant ਮਕਾਨ ਕੋਠੀ, ਸ਼ੋ-ਰੂਮ ,ਦੁਕਾਨ ਖਰੀਦਣ ਵੇਚਣ ਕਿਰਾਏ ਤੇ ਦੇਣ ਲਈ ਮਿਲੋ 9700700051 ਨੇੜੇ lvy hospital gt road khanna. # with best compliments Subodh Mittal *Krishna vastralya* chandala market khanna 9988397097 *Rajput  jewellers* Guru Amar das market khanna * *Kidizo play way school* Bullepur Road khanna *-*sheetal garments karnail singh road khanna* *Ajay Tiles _ajay marka ISI interloacking pavers &main hole frame & cover ,khanna mobile 9914718000,98550 18000 #. With best compliments *Kansal Feed Industries* Amloh road village Kahanpura * # **Dutta properties*           shop n 137 Guru  Amar Das market gagan dutta 9814080135 contact for any kind of property  sale and purchase #.  Spl. Colourful khadi cotton kurta pajama and new pathani colourful fabric available here.                   *Battu plaza*                             ph no:9872695413,7696664616. *Fish and Meat market*** Purewal building,samrala chowk g.t Road khanna (A modern Meat Store now open in khanna) phone 01628318031