Thursday, July 27, 2023

ਸੂਬੇ ਨੂੰ ਖੇਡਾਂ ਦਾ ਧੁਰਾ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ - ਕੈਬਨਿਟ ਮੰਤਰੀ ਬਲਬੀਰ ਸਿੰਘ

 ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ




ਸਮਰਾਲਾ/ਲੁਧਿਆਣਾ, 27 ਜੁਲਾਈ  - ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਅਤੇ ਚੋਣਾਂ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਤੋਂ ਸਿਖਰਾਂ ਤੱਕ ਪਹੁੰਚਾਉਣ ਲਈ ਵੱਡੇ ਪੱਧਰ 'ਤੇ



ਉਪਰਾਲੇ ਕੀਤੇ ਜਾ ਰਹੇ ਹਨ।

ਸਥਾਨਕ ਰਿਆਤ ਬੈਡਮਿੰਟਨ ਅਕੈਡਮੀ ਵੱਲੋਂ ਸਮਰਾਲਾ ਵਿਖੇ ਕਰਵਾਈ ਗਈ ਬੈਡਮਿੰਟਨ ਸਬ-ਜੂਨੀਅਰ ਸਟੇਟ ਚੈਂਪੀਅਨਸ਼ਿਪ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਸਾਡੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ 'ਰੰਗਲਾ ਪੰਜਾਬ' ਸਿਰਜਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਪਰ ਸਮੇਂ ਦੀ ਮੰਗ ਅਨੁਸਾਰ ਖਿਡਾਰੀਆਂ ਨੂੰ ਬਿਹਤਰ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਦੀ ਲੋੜ ਹੈ ਜਿਸ ਨੂੰ ਸੂਬਾ ਸਰਕਾਰ ਵੱਲੋਂ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸੂਬੇ ਵਿੱਚੋਂ ਨਸ਼ਿਆਂ ਅਤੇ ਮੋਬਾਇਲ ਦੀ ਲਤ ਨੂੰ ਵੀ ਖ਼ਤਮ ਕੀਤਾ ਜਾ ਸਕਦਾ ਹੈ।

ਸਿਹਤ ਮੰਤਰੀ ਨੇ ਆਮ ਆਦਮੀ ਕਲੀਨਿਕ ਖੋਲ੍ਹਣ, ਮੁਫ਼ਤ ਲੈਬ ਟੈਸਟ ਅਤੇ ਦਵਾਈਆਂ, ਸਰਕਾਰੀ ਹਸਪਤਾਲਾਂ ਦੇ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਸਮੇਤ ਮਾਹਿਰਾਂ, ਡਾਕਟਰਾਂ ਅਤੇ ਪੈਰਾਮੈਡਿਕਸ ਦੀ ਭਰਤੀ ਸਮੇਤ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਪ੍ਰਦੇਸ਼ ਵਿਕਾਸ ਵੱਲ ਬੇਮਿਸਾਲ ਗਤੀ ਨਾਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਹਾਲ ਹੀ ਵਿੱਚ ਆਏ ਹੜ੍ਹਾਂ ਵਿੱਚ ਕੀਤੇ ਬਚਾਅ ਕਾਰਜਾਂ ਵਿੱਚ ਸਰਕਾਰ ਦੇ ਯਤਨਾਂ ਬਾਰੇ ਵੀ ਚਾਨਣਾ ਪਾਇਆ।

ਕੈਬਨਿਟ ਮੰਤਰੀ ਵਲੋਂ ਬਾਅਦ ਵਿੱਚ ਜੇਤੂਆਂ ਅਤੇ ਉਪ ਜੇਤੂਆਂ ਨੂੰ ਇਨਾਮ ਵੰਡੇ। ਉਨ੍ਹਾਂ ਰਿਆਤ ਬੈਡਮਿੰਟਨ ਅਕੈਡਮੀ ਵੱਲੋਂ ਕਰਵਾਈ ਚੈਂਪੀਅਨਸ਼ਿਪ ਦੇ ਜੇਤੂ ਨੌਜਵਾਨਾਂ ਵਿੱਚ ਖੇਡ ਨੂੰ ਉਤਸ਼ਾਹਿਤ ਕਰਨ ਲਈ ਵੀ ਸ਼ਲਾਘਾ ਕੀਤੀ। ਉਨ੍ਹਾਂ ਆਪਣੇ ਅਖਤਿਆਰੀ ਫੰਡਾਂ ਵਿੱਚੋਂ ਅਕੈਡਮੀ ਲਈ 5 ਲੱਖ ਰੁਪਏ ਦੇਣ ਤੋਂ ਇਲਾਵਾ ਸਥਾਨਕ ਸਰਕਾਰੀ ਹਸਪਤਾਲ ਵਿੱਚ ਵਾਧੂ ਡਾਕਟਰਾਂ ਦੀ ਤਾਇਨਾਤੀ ਦਾ ਵੀ ਐਲਾਨ ਕੀਤਾ।

ਇਸ ਮੌਕੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਸਿਵਲ ਸਰਜਨ ਡਾ. ਹਿਤਿੰਦਰ ਕੌਰ, ਐਸ.ਡੀ.ਐਮ. ਕੁਲਦੀਪ ਬਾਵਾ, ਬੀ.ਕੇ.ਯੂ. ਆਗੂ ਬਲਬੀਰ ਸਿੰਘ ਰਾਜੇਵਾਲ ਤੇ ਹੋਰ ਵੀ ਹਾਜ਼ਰ ਸਨ।------Firtu Buisness Directory punjab#~  D Krazy Kids, play and party A 24/25lower ground Floor celebration Bazaar khanna phone no 98155 17505                      *Tolet service* -Udey chum property consultant ਮਕਾਨ ਕੋਠੀ, ਸ਼ੋ-ਰੂਮ ,ਦੁਕਾਨ ਖਰੀਦਣ ਵੇਚਣ ਕਿਰਾਏ ਤੇ ਦੇਣ ਲਈ ਮਿਲੋ 9700700051 ਨੇੜੇ lvy hospital gt road khanna. # with best compliments Subodh Mittal *Krishna vastralya* chandala market khanna 9988397097 *Rajput  jewellers* Guru Amar das market khanna * *Kidizo play way school* Bullepur Road khanna *-*sheetal garments karnail singh road khanna* *Ajay Tiles _ajay marka ISI interloacking pavers &main hole frame & cover ,khanna mobile 9914718000,98550 18000 #. With best compliments *Kansal Feed Industries* Amloh road village Kahanpura * # **Dutta properties*           shop n 137 Guru  Amar Das market gagan dutta 9814080135 contact for any kind of property  sale and purchase #.  Spl. Colourful khadi cotton kurta pajama and new pathani colourful fabric available here.                   *Battu plaza*                             ph no:9872695413,7696664616. *Fish and Meat market*** Purewal building,samrala chowk g.t Road khanna (A modern Meat shop)

.