Wednesday, August 9, 2023

15 ਅਗਸਤ, ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਈਸੜੂ 'ਚ ਰਾਜ ਪੱਧਰੀ ਸਮਾਗਮl- ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ*

 ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਲੁਧਿਆਣਾ






ਈਸੜੂ (ਲੁਧਿਆਣਾ), 09 ਅਗਸਤ (000) - ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਆ ਦੀ ਅਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਸ਼ਹੀਦੀ ਦਿਵਸ ਮੌਕੇ 15 ਅਗਸਤ ਨੂੰ ਪੰਜਾਬ ਸਰਕਾਰ ਵੱਲੋਂ ਪਿੰਡ ਈਸੜੂ ਤਹਿਸੀਲ ਖੰਨਾ ਜ਼ਿਲ੍ਹਾ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।


ਇਸ ਰਾਜ ਪੱਧਰੀ ਸਮਾਗਮ ਮੌਕੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਗਵਾਉਣਗੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਵੀ ਸ਼ਹੀਦ ਨੂੰ ਸਰਧਾਂਜਲੀਆਂ ਭੇਟ ਕਰਨਗੀਆਂ।


ਵਿਧਾਇਕ ਸੌਂਦ ਵਲੋਂ ਸਪੱਸ਼ਟ ਕੀਤਾ ਗਿਆ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹੀਦੀ ਸਮਾਗਮ ਨੂੰ ਬੜੇ ਹੀ ਸਾਦੇ ਢੰਗ ਨਾਲ ਮਨਾਇਆ ਜਾਣਾ ਹੈ ਅਤੇ ਆਮ ਲੋਕਾਂ ਵਲੋਂ ਟੈਕਸ ਦੇ ਰੂਪ ਵਿੱਚ ਦਿੱਤੇ ਪੈਸੇ ਨੂੰ ਮਿਆਰੀ ਸਿੱਖਿਆ ਅਤੇ ਹੋਰ ਸਾਰਥਕ ਕੰਮਾਂ 'ਤੇ ਖਰਚ ਕੀਤਾ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਸਿਆਸੀ ਰੈਲੀ ਨਹੀਂ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਪੰਜਾਬ ਸੂਬਾ ਹੜ੍ਹਾ ਦੀ ਮਾਰ ਨਾਲ ਜੂਝ ਰਿਹਾ ਹੈ ਅਤੇ ਜਲਦ ਹੀ ਇਸ ਤੋਂ ਪਾਰ ਪਾ ਲਿਆ ਜਾਵੇਗਾ।

 

ਇਸ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ. ਪਰਮਵੀਰ ਸਿੰਘ ਅਤੇ ਐਸ.ਐਸ.ਪੀ. ਖੰਨਾ ਅਮਨੀਤ ਕੌਂਡਲ ਨੇ ਪਿੰਡ ਈਸੜੂ ਵਿਖੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਰਾਜ ਪੱਧਰੀ ਸਮਾਗਮ ਨੂੰ ਸਫਲ ਬਣਾਉਣ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ। 


ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਇਸ ਮੌਕੇ ਕਿਹਾ ਕਿ ਰਾਜ ਪੱਧਰੀ ਸਮਾਗਮ ਦੇ ਆਯੋਜਨ ਲਈ ਪਿੰਡ ਈਸੜੂ ਵਿਖੇ ਸ਼ਮੂਲੀਅਤ ਕਰਨ ਵਾਲੀ ਸੰਗਤ ਦੇ ਬੈਠਣ ਦਾ ਪ੍ਰਬੰਧ ਤੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਹੀਦ ਕਰਨੈਲ ਸਿੰਘ ਜੀ ਦੇ ਆਦਮਕੱਦ ਬੁੱਤ ਅਤੇ ਸਮਾਰਕ ਦੀ ਦਿੱਖ ਸਵਾਰਨ ਅਤੇ ਰੰਗ ਰੋਗਨ ਲਈ ਵੀ ਡਿਊਟੀਆਂ ਲਗਾਈਆਂ ਗਈਆਂ ਹਨ।


ਉਨ੍ਹਾਂ ਇਹ ਵੀ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਖੰਨਾ ਪੁਲਸ ਵੱਲੋਂ ਕੀਤੇ ਜਾਣਗੇ। ਇਸ ਮੌਕੇ ਹੈਲੀਪੈਡ, ਪਾਰਕਿੰਗ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੀ ਪੁਲਿਸ ਵਿਭਾਗ ਨੂੰ ਜਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਨਿਰਵਿਘਨ ਬਿਜਲੀ ਦੀ ਸਪਲਾਈ ਚਾਲੂ ਰੱਖਣ ਲਈ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।


ਮੀਟਿੰਗ ਦੌਰਾਨ ਡਾਇਰੈਕਟਰ ਖੰਡ ਮਿਲ ਬੁੱਢੇਵਾਲ ਸ. ਹਾਕਮ ਸਿੰਘ ਨਸਰਾਲੀ, ਹਲਕਾ ਕੁਆਰਡੀਨੇਟਰ ਸ. ਜਗਤਾਰ ਸਿੰਘ ਰਤਨਹੇੜੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।-----Firtu Buisness Directory punjab#~  D Krazy Kids, play and party A 24/25lower ground Floor celebration Bazaar khanna phone no 98155 17505                      *Tolet service* -Udey chum property consultant ਮਕਾਨ ਕੋਠੀ, ਸ਼ੋ-ਰੂਮ ,ਦੁਕਾਨ ਖਰੀਦਣ ਵੇਚਣ ਕਿਰਾਏ ਤੇ ਦੇਣ ਲਈ ਮਿਲੋ 9700700051 ਨੇੜੇ lvy hospital gt road khanna. # with best compliments Subodh Mittal *Krishna vastralya* chandala market khanna 9988397097 *Rajput  jewellers* Guru Amar das market khanna * *Kidizo play way school* Bullepur Road khanna *-*sheetal garments karnail singh road khanna* *Ajay Tiles _ajay marka ISI interloacking pavers &main hole frame & cover ,khanna mobile 9914718000,98550 18000 #. With best compliments *Kansal Feed Industries* Amloh road village Kahanpura * # **Dutta properties*           shop n 137 Guru  Amar Das market gagan dutta 9814080135 contact for any kind of property  sale and purchase #.  Spl. Colourful khadi cotton kurta pajama and new pathani colourful fabric available here.                   *Battu plaza*                             ph no:9872695413,7696664616. *Fish and Meat market*** Purewal building,samrala chowk g.t Road khanna (A modern Meat shop)

.