Tuesday, August 1, 2023

ਸਥਾਨਕ ਜੀ. ਟੀ. ਰੋਡ ਸਥਿਤ ਰਾਮਗੜ੍ਹੀਆ ਭਵਨ ਭੱਟੀਆ ਵਿਖੇ

 ਸਥਾਨਕ ਜੀ. ਟੀ. ਰੋਡ ਸਥਿਤ ਰਾਮਗੜ੍ਹੀਆ ਭਵਨ ਭੱਟੀਆ ਵਿਖੇ


ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਖੰਨਾ ਵੱਲੋਂ ਜਿੱਥੇ ਹਫਤਾਵਾਰੀ ਗੁਰਮਿਤ ਸਮਾਗਮ ਦਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਉਥੇ ਹੀ ਸਾਵਣ ਮਹੀਨੇ ਨੂੰ ਸਮਰਪਿਤ ਸਮਾਗਮ ਦਾ ਵੀ ਆਯੋਜਨ ਕੀਤਾ ਗਿਆ। ਇਸ ਮੌਕੇ ਨਿੱਤਨੇਮ ਦੀਆਂ ਬਾਣੀਆਂ ਅਤੇ ਸੁਖਮਨੀ ਸਾਹਿਬ ਜੀ ਤੇ ਚੌਪਈ ਸਾਹਿਬ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਗਏ ਉਪਰੰਤ ਭਾਈ ਪ੍ਰਭਜੋਤ ਸਿੰਘ ਅਤੇ ਭਾਈ ਕਰਨੈਲ ਸਿੰਘ ਦੇ ਜੱਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਗ੍ਰੰਥੀ ਭਾਈ ਮੋਹਨ ਸਿੰਘ ਵੱਲੋਂ ਸਾਵਣ ਮਹੀਨੇ ਦੀ ਮਹੱਤਤਾ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

  ਇਸ ਮੌਕੇ ਸਭਾ ਦੇ ਚੇਅਰਮੈਨ ਪੁਸ਼ਕਰਰਾਜ ਸਿੰਘ ਰੂਪਰਾਏ ਦੀ ਅਗਵਾਈ ਹੇਠਾਂ ਸਮੂਹ ਪ੍ਰਬੰਧਕ ਕਮੇਟੀ ਵੱਲੋਂ ਸਭਾ ਦੇ ਪ੍ਰਧਾਨ ਸ਼ਮਿੰਦਰ ਸਿੰਘ ਮਿੰਟੂ ਦੇ ਲਗਾਤਾਰ ਤੀਜੀ ਵਾਰ ਏਐਸ ਮੈਨੇਜਮੈਂਟ ਐਂਡ ਹਾਈ ਸਕੂਲ ਟਰੱਸਟ ਖੰਨਾ ਦਾ ਪ੍ਰਧਾਨ ਬਣਨ ਤੇ ਉਨ੍ਹਾਂ ਨੂੰ ਸਿਰੋਪਾਓ ਅਤੇ ਭਵਨ ਵਿਚ ਹੋਣ ਵਾਲੇ ਸਮਾਗਮ ਵਿਚ ਲੰਗਰਾਂ ਦੇ ਇੰਚਾਰਜ ਤੇ ਸਭਾ ਦੇ ਮੀਤ ਪ੍ਰਧਾਨ ਗੁਰਨਾਮ ਸਿੰਘ ਭਮਰਾ ਨੂੰ ਉਨ੍ਹਾਂ ਦੀਆਂ ਸੇਵਾਵਾਂ ਲਈ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ।

  ਇਸ ਮੌਕੇ ਸੰਬੋਧਨ ਕਰ‌ਦਿਆਂ ਚੇਅਰਮੈਨ ਪੁਸ਼ਕਰਰਾਜ ਸਿੰਘ ਰੂਪਰਾਏ ਨੇ ਕਿਹਾ ਕਿ ਰਾਮਗੜ੍ਹੀਆ ਸਭਾ ਵੱਲੋਂ ਸਮੇਂ-ਸਮੇਂ ’ਤੇ ਸਮਾਜਸੇਵੀ ਕਾਰਜਾਂ ਲਈ ਯਤਨਸ਼ੀਲ ਸਖਸ਼ੀਅਤਾਂ ਨੂੰ ਜਿੱਥੇ ਸਨਮਾਨਿਤ ਕੀਤਾ ਜਾਂਦਾ ਹੈ, ਉਥੇ ਹੀ ਹਰ ਵਰਗ ਦੇ ਲੋਕਾਂ ਦੀ ਸਹੂਲਤ ਲਈ ਭਵਨ ਸਥਿਤ ਕਮਿਊੁਨਿਟੀ ਸੈਂਟਰ ਵਿਚ ਕਾਰਜ ਹੁੰਦੇ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਕਮਿਊੁਨਿਟੀ ਸੈਂਟਰ ਵਿਚ ਸਹਿਯੋਗੀ ਸੱਜਣਾਂ ਦੇ ਸਹਿਯੋਗ ਨਾਲ ਨਿਰਮਾਣ ਕਾਰਜ ਜਾਰੀ ਹਨ। ਜਿਸ ਲਈ ਕੋਈ ਵੀ ਵਿਅਕਤੀ ਆਪਣਾ ਬਣਦਾ ਯੋਗਦਾਨ ਪਾ ਸਕਦਾ ਹੈ। ਉਪਰੰਤ ਖੀਰ ਅਤੇ ਪੂੜਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸਭਾ ਦੇ ਚੇਅਰਮੈਨ ਪੁਸ਼ਕਰਰਾਜ ਸਿੰਘ ਰੂਪਰਾਏ ਤੇ ਪ੍ਰਧਾਨ ਸ਼ਮਿੰਦਰ ਸਿੰਘ ਮਿੰਟ, ਸਕੱਤਰ ਬਲਦੇਵ ਸਿੰਘ ਮਠਾੜੂ, ਗੁਰਦੁਆਰਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਰਣਜੀਤ ਨਗਰ ਦੇ ਪ੍ਰਧਾਨ ਵਰਿੰਦਰ ਸਿੰਘ ਦਹੇਲੇ, ਚੇਅਰਮੈਨ ਹਰਜੀਤ ਸਿੰਘ ਖਰ੍ਹੇ, ਚਰਨਜੀਤ ਸਿੰਘ ਪਨੇਸਰ, ਗੁਰਨਾਮ ਸਿੰਘ ਭਮਰਾ, ਟਹਿਲ ਸਿੰਘ ਧੰਜਲ, ਸਾਧੂ ਸਿੰਘ, ਅਮਰ ਸਿੰਘ ਲੋਟੇ (ਲਵਲੀ ਫਰਨੀਚਰ ਵਾਲੇ), ਗਿਆਨ ਸਿੰਘ ਸੋਹਣਪਾਲ, ਸ਼੍ਰੀ ਵਿਸ਼ਵਕਰਮਾ ਮੰਦਰ ਕਮੇਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਕਲਸੀ ਅਤੇ ਪ੍ਰੈਸ ਸਕੱਤਰ ਪਰਮਜੀਤ ਸਿੰਘ ਧੀਮਾਨ, ਟਿੰਬਰ ਯੂਨੀਅਨ ਖੰਨਾ ਦੇ ਪ੍ਰਧਾਨ ਮਨਜੀਤ ਸਿੰਘ ਧੰਜਲ, ਸੁਖਦੇਵ ਸਿੰਘ, ਪ੍ਰੀਤਮ ਸਿੰਘ ਰੂਪਰਾਏ, ਬਾਬਾ ਮੇਹਰ ਸਿੰਘ, ਵਿਕਰਮਜੀਤ ਸਿੰਘ ਸੱਲ੍ਹ ਧੀਮਾਨ, ਮੋਹਿਤ ਧੀਮਾਨ, ਮੈਨੇਜਰ ਅਮਰਜੀਤ ਸਿੰਘ, ਗੁਰਮੀਤ ਸਿੰਘ ਭੱਟੀਆ, ਹਰਵਿੰਦਰ ਸਿੰਘ ਭੰਗੂ ਆਦਿ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।