Thursday, April 18, 2024

ਰਾਮਗੜ੍ਹ ਵਿਖੇ ਪਾਸ ਐਸ.ਓ.ਈ. ਪ੍ਰੀਖਿਆ ਕਰਨ ਵਾਲੇ ਵਿਦਿਆਰਥੀ ਸਨਮਾਨਿਤ



 ਸਰਕਾਰੀ ਮਿਡਲ ਸਮਾਰਟ ਸਕੂਲ ਰਾਮਗੜ੍ਹ (ਨਵਾਂ ਪਿੰਡ) ਵਿਖੇ ਸਕੂਲ ਮੁਖੀ, ਨੈਸ਼ਨਲ ਅਵਾਰਡੀ ਡਾ. ਬਲਰਾਮ ਸ਼ਰਮਾ ਦੀ ਅਗਵਾਈ ਵਿੱਚ ਇੱਕ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਕੂਲ ਆਫ ਐਮੀਨੈਂਸ (ਐਸ.ਓ.ਈ.) ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਪ੍ਰਸਿੱਧ ਸਮਾਜ ਸੇਵੀ ਬ੍ਰਾਂਡ ਅੰਬੈਸਡਰ ਖੰਨਾ ਚੰਦਨ ਸਿੰਘ ਨੇਗੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂ ਕਿ ਐਸ.ਐਮ.ਸੀ. ਚੇਅਰਪਰਸਨ ਕੁਲਜਿੰਦਰ ਕੌਰ, ਉੱਘੇ ਸਮਾਜ ਸੇਵੀ ਹੰਸਰਾਜ ਬਿਰਾਨੀ, ਮੁਕੇਸ਼ ਕੁਮਾਰ ਸਿੰਘੀ, ਡਾ. ਜੇ.ਐਸ. ਖੰਨਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਸੰਤ ਬਾਬਾ ਕਰਨੈਲ ਸਿੰਘ (ਚੇਅਰਮੈਨ ਮਾਨਵ ਕਲਿਆਣ ਮਿਸ਼ਨ ਪੰਜਾਬ) ਨੇ ਕੀਤੀ। ਇਸ ਮੌਕੇ ਅਧਿਆਪਕਾਂ ਵਿਦਿਆਰਥੀਆਂ ਅਤੇ ਮਾਪਿਆਂ ਦੇ ਇਕੱਠ ਨੂੰ  ਸੰਬੋਧਨ ਕਰਦਿਆਂ ਡਾ. ਬਲਰਾਮ ਸ਼ਰਮਾ ਨੇ ਕਿਹਾ ਕਿ ਸਖਤ ਮਿਹਨਤ ਸਫਲਤਾ ਦੇ ਸਾਰੇ ਦਰਵਾਜ਼ੇ ਖੋਲ ਦਿੰਦੀ ਹੈ ਉਨਾ ਕਿਹਾ ਕਿ  ਸਕੂਲ ਵੱਲੋਂਐਸਓਈ ਦੀ ਪ੍ਰੀਖਿਆ ਵਿੱਚ ਸਕੂਲ ਦੇ ਸੱਤ ਹੋਣਹਾਰ ਵਿਦਿਆਰਥੀਆਂ ਨੂੰ ਪ੍ਰਵੇਸ਼ ਕਰਵਾਇਆ ਗਿਆ ਸੀ ਇਹਨਾਂ ਸਾਰੇ ਸੱਤ ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕਰਕੇ ਸਕੂਲ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਚੰਦਨ  ਨੇਗੀ ਨੇ ਕਿਹਾ ਕਿ ਉਹ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਸਕੂਲ ਦੇ ਸਰਬਪੱਖੀ ਵਿਕਾਸ ਲਈ ਹਰ ਸੰਭਵ ਯਤਨ ਕਰਨਗੇ। ਆਪਣੇ ਸੰਬੋਧਨ ਦੌਰਾਨ ਹੰਸਰਾਜ ਬਿਰਾਨੀ, ਮੁਕੇਸ਼ ਸਿੰਘੀ, ਡ.ਜੇ.ਐਸ. ਖੰਨਾ ਨੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਕਾਰਗੁਜ਼ਾਰੀ ਦੀ ਭਰਪੂਰ ਪ੍ਰਸੰਸਸਾ ਕੀਤੀ। ਸਮਾਗਮ ਵਿੱਚ ਪ੍ਰਬੰਧਕਾਂ ਵੱਲੋਂ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਹਰਮਨਜੋਤ ਕੌਰ, ਰਮਨਜੋਤ ਕੌਰ, ਪ੍ਰਭਜੋਤ ਕੌਰ, ਇਸ਼ਪ੍ਰੀਤ ਕੌਰ, ਨਵਜੋਤ ਸਿੰਘ ਖੜਕ ਸਿੰਘ ਅਤੇ ਸਤਨਾਮ ਸਿੰਘ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਲੱਖਣ ਗੱਲ ਇਹ ਰਹੀ ਕਿ ਵਿਦਿਆਰਥੀਆਂ ਨੂੰ ਮੈਡਲ,ਗਿਫਟ ਦੇ ਨਾਲ ਨਾਲ ਸਨਮਾਨ ਵਜੋਂ ਪ੍ਰੇਰਨਾਦਾਇਕ ਪੁਸਤਕਾਂ ਭੇਟ ਕੀਤੀਆਂ ਗਈਆਂ। ਮੰਚ ਸੰਚਾਲਨ ਡਾਕਟਰ ਬਲਰਾਮ ਸ਼ਰਮਾ ਵੱਲੋਂ ਬਾਖੂਬੀ ਢੰਗ ਨਾਲ ਕੀਤਾ ਗਿਆ।ਮੰਚ ਸੰਚਾਲਨ ਡਾ. ਬਲਰਾਮ ਸ਼ਰਮਾ ਵੱਲੋਂ ਬਾਖੂਬੀ ਢੰਗ ਨਾਲ ਕੀਤਾ ਗਿਆ।ਸੰਤ ਬਾਬਾ ਕਰਨੈਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ।ਇਸ ਮੌਕੇ ਕਪਿਲ ਦੇਵ ਸੋਨੀ,ਰਾਜਨ ਕੈਂਥ,ਹਰਪ੍ਰੀਤ ਕੌਰ, ਕੁਲਦੀਪ ਕੌਰ, ਕਰਮਜੀਤ ਕੌਰ ਆਦਿ ਹਾਜ਼ਰ ਸਨ ।.                          Firtu Business Directory punjab # ~ D Krazy Kids, play and party Area 24/25 lower ground Floor celebration Bazaar khanna phone no 98155 17505 *To let service* -Udey chum property consultant ਮਕਾਨ ਕੋਠੀ, ਸ਼ੋ-ਰੂਮ , ਦੁਕਾਨ ਖਰੀਦਣ ਵੇਚਣ ਕਿਰਾਏ ਤੇ ਦੇਣ ਲਈ ਮਿਲੋ 9700700051 ਨੇੜੇ lvy hospital gt road khanna. # with best compliments Subodh Mittal *Krishna vastralya* chandala market khanna 9988397097 *Rajput jewellers* Guru Amar das market khanna * *Kidizo play way school* Bullepur Road khanna *-*sheetal garments karnail singh road khanna* *Ajay Tiles _ajay marka ISI interlocking pavers & main hole frame & cover, khanna mobile 9914718000, 9855018000 #. With best compliments *Kansal Feed Industries* Amloh road village Kahanpura * # **Dutta properties* shop n 137 Guru Amar Das market Gagan Dutta 9814080135 contact for any kind of property sale and purchase #. Spl. Colourful khadi cotton kurta pajama and new pathani colourful fabric available here. *Battu plaza* Mo :9872695413, 7696664616. *Fish and Meat market*** Purewal building, Samrala chowk g.t Road khanna (A modern Meat shop