Friday, June 14, 2024

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਲੁਧਿਆਣਾ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋੋਜਨ




 


ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਦਿਨ ਰਾਤ ਪੰਜਾਬ ਦੇ ਹੱਕਾਂ ਉੱਪਰ ਪਹਿਰਾ ਦੇ ਰਹੇ  ਮੁੱਖਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਰਹਿਨੁਮਾਈ ਅਤੇ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਜੀ ਦੇ ਅਗੁਵਾਈ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਲੁਧਿਆਣਾ ਵੱਲੋਂ ਮਾਨਯੋਗ ਵਧੀਕ ਮੁੱਖ ਸਕੱਤਰ (ਵਿਕਾਸ), ਸ਼੍ਰੀ ਕੇ.ਪੀ.਼ਸਿਨਹਾ, ਆਈ.ਏ.ਐਸ. ਜੀ ਦੀ ਅਗਵਾਈ ਅਤੇ ਡਾਇਰੈਕਟਰ ਖੇਤੀਬਾੜੀ ਡਾ. ਜਸਵੰਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਐਗਰੀਕਲਚਰਲ ਟੈਕਨੋਲੋਜੀ ਮੈਨੇਜਮੈਂਟ ਏਜੰਸੀ (ਆਤਮਾ), NMAET, ਲੁਧਿਆਣਾ ਦੇ ਵਿੱਤੀ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ, ਰਾਮਗੜ੍ਹੀਆ ਭਵਨ, ਜੀ.ਟੀ.ਰੋਡ, ਖੰਨਾ ਵਿਖੇ ਆਯੋਜਿਤ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਮਾਨਯੋਗ ਸ਼੍ਰੀਮਤੀ ਸਾਕਸ਼ੀ ਸਾਹਨੀ, ਡਿਪਟੀ ਕਮਿਸ਼ਨਰ, ਲੁਧਿਆਣਾ ਜੀ ਨੇ ਕੀਤਾ।ਇਸ ਕੈਂਪ ਦੇ ਮੁੱਖ ਮਹਿਮਾਨ ਦੇ ਤੌਰ ਤੇ ਸ. ਤਰੁਨਪ੍ਰੀਤ ਸਿੰਘ ਸੌਂਦ, ਮਾਨਯੋਗ ਵਿਧਾਇਕ ਹਲਕਾ ਖੰਨਾ ਸ਼ਾਮਿਲ ਹੋਏ। 

ਇਸ ਮੌਕੇ ਸੰਬੋਧਨ ਕਰਦਿਆਂ ਮਾਨਯੋਗ ਸ. ਤਰੁਨਪ੍ਰੀਤ ਸਿੰਘ ਸੌਂਦ, ਮਾਨਯੋਗ ਵਿਧਾਇਕ ਹਲਕਾ ਖੰਨਾ ਜੀ ਨੇ ਕਿਹਾ ਕਿ ਕਿਸਾਨ ਕਣਕ, ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਦੀ ਬਜਾਏ ਨਵੀਆਂ ਇਜਾਦ ਕੀਤੀਆਂ ਖੇਤੀਬਾੜੀ ਮਸ਼ੀਨਾਂ ਨਾਲ ਸੁਚੱਜੀ ਸਾਂਭ-ਸੰਭਾਲ ਕਰਨ। ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਹਰ ਬਣਦੀ ਸੰਭਵ ਮੱਦਦ ਕਿਸਾਨਾਂ ਨੂੰ ਦਿੱਤੀ ਜਾਵੇਗੀ।ਉਹਨਾਂ ਵਿਸ਼ਵਾਸ ਦਵਾਇਆ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ।


ਮਾਨਯੋਗ ਸ਼੍ਰੀਮਤੀ ਸਾਕਸ਼ੀ ਸਾਹਨੀ, ਡਿਪਟੀ ਕਮਿਸ਼ਨਰ, ਲੁਧਿਆਣਾ ਨੇ ਕਿਸਾਨਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਕੇ ਸਾੜਨ ਨਾਲ ਜਿਥੇ ਵਾਤਾਵਰਣ ਵਿੱਚ ਵਿਗਾੜ ਪੈਦਾ ਹੁੰਦਾ ਹੈ, ਉਥੇ ਪ੍ਰਦੂਸ਼ਣ


ਮਨੁੱਖੀ ਸਿਹਤ, ਪਸ਼ੂਆਂ ਅਤੇ ਬਣਨਸਪਤੀ ਲਈ ਹਾਨੀਕਾਰਕ ਹੁੰਦਾ ਹੈ। ਉਹਨਾਂ ਕਿਹਾ ਕਿ ਕੁਦਰਤੀ ਚੱਕਰ ਵਿੱਚ ਆਏ ਵਿਗਾੜ ਨੂੰ ਠੀਕ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ ਹੈ। ਉਹਨਾਂ ਕਿਹਾ ਕਿ ਪਾਣੀ ਦੀ ਬੱਚਤ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਪਹਿਲ ਦੇਣ ਅਤੇ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਦਿੱਤੇ ਜਾਂਦੇ ਵਿੱਤੀ ਲਾਭ ਨੂੰ ਉਠਾਉਣ ਲਈ ਕਿਸਾਨ ਆਪਣੀ ਰਜਿਸਟਰੇਸ਼ਨ ਕੈਂਪ ਦੌਰਾਨ ਹੀ ਕਰਵਾਕੇ ਜਾਣ। ਉਹਨਾਂ ਇਹ ਵੀ ਕਿਹਾ ਕਿ ਕਿਸਾਨ ਖੇਤੀ ਦੀਆਂ ਨਵੀਨਤਮ ਤਕਨੀਕਾਂ ਜਿਵੇਂ ਕਿ ਸੁਪਰ ਸੀਡਰ ਅਪਣਾ ਕੇ ਖੇਤੀ ਨੂੰ ਪ੍ਰਫੁੱਲਿਤ ਕਰਨ ਅਤੇ ਕੈਂਪ ਵਿਚੋਂ ਖੇਤੀਬਾੜੀ ਵਿਭਾਗ ਦੀਆਂ ਵੱਖ ਵੱਖ ਸਕੀਮਾਂ ਸਬੰਧੀ ਜਾਣਕਾਰੀ ਲੈ ਕੇ ਜਾਣ। ਉਹ ਖੁਦ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਉਹਨਾਂ ਦੀਆਂ ਸਮੱਸਿਆਂਵਾਂ ਅਤੇ ਖੇਤੀ ਤਕਨੀਕਾਂ ਸਬੰਧੀ ਵਿਚਾਰ ਵਟਾਂਦਰਾ ਕਰਦੇ ਆ ਰਹੇ ਹਨ। ਕਿਸਾਨੀ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਉਹ ਭਲੀ-ਭਾਂਤੀ ਜਾਣੂ ਹਨ।


ਕੈਂਪ ਦੀ ਪ੍ਰਧਾਨਗੀ ਕਰ ਰਹੇ ਡਾ.ਗੁਰਜੀੌਤ ਸਿੰਘ ਬਰਾੜ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਇਨਪੁਟਸ) ਜੀ ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਵੱਲੋਂ ਵੱਖ ਵੱਖ ਸਕੀੰਾਂ ਕਿਸਾਨਾਂ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਹਨ। ਕਿਸਾਨ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ। ਉਹਨਾਂ ਕਿਹਾ ਕਿ ਸਾਰੇ ਜ਼ਿਲਿਆਂ ਵਿੱਚ ਜਿਪਸਮ ਪਹੁੰਚ ਚੁੱਕਾ ਹੈ। ਕਿਸਾਨ ਮਿੱਤਟੀ ਦੀ ਸਿਹਤ ਸੁਧਾਰ ਲਈ ਜਿਪਸਮ ਦੀ ਵਰਤੋਂ ਕਰਨ ਜੋ ਕਿ ਸਰਕਾਰ ਵੱਲੋਂ ਸਬਸਿਡੀ ਉੱਪਰ ਦਿੱਤਾ ਜਾ ਰਿਹਾ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮਿੱਤਠ ਪਰਖ ਕਰਵਾਏ ਬਿਨਾਂ ਖਾਦਾਂ ਦੀ ਵਰਤੋਂ ਨਾ ਕਰਨ ਤਾਂ ਜੋ ਖੇਤੀ ਕਰਚੇ ਘਟਾਏ ਜਾ ਸਕਣ।


ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਪ੍ਰਕਾਸ਼ ਸਿੰਘ ਨੇ ਕਿਹਾ ਕਿ ਜਿਲ੍ਹੇ ਅੰਦਰ ਕਿਸਾਨਾਂ ਨੂੰ ਮਿਆਰੀ ਕਿਸਮਾਂ ਦੇ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਵਾਉਣਾ ਵਿਭਾਗ ਦਾ ਮੁੱਖ ਨਿਸ਼ਾਨਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਲਈ ਵਿਸ਼ੇਸ ਤੌਰ ਤੇ ਪਿੰਡ ਅਤੇ ਬਲਾਕ ਪੱਧਰੀ ਕੈਂਪ ਲਗਾ ਕੇ ਹਾੜ੍ਹੀ ਅਤੇ ਸਾਉਣੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਕਿਸਾਨਾਂ ਤੱਕ ਪੰਹੁਚਾਉਣ ਲਈ ਵਿਭਾਗ ਵਚਨਬੱਧ ਹਾਂ। ਇਸ ਮੌਕੇ ਉਨ੍ਹਾਂ ਵੱਲੋਂ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਅਤੇ ਵਿਭਾਗੀ ਪ੍ਰਾਪਤੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।


ਕੈਂਪ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਤੋਂ ਆਏ ਮਾਹਿਰਾਂ ਦੀ ਟੀਮ ਜਿਸ ਵਿੱਚ ਡਾ.ਐਚ ਐਸ ਸਿੱਧੂ, ਫਾਰਮ ਮਸ਼ੀਨਰੀ, ਡਾ. ਐਚ.ਕੇ ਮਾਵੀ ਇਕਨਾਮਿਕਸ, ਡਾ.ਵਿਨੈ ਸੰਧੂ ਅੇਗਰੋਨੌਮੀ, ਡਾ. ਗੋਬਿੰਦਰ ਸਿੰਘ, ਭੂਮੀ ਵਿਭਾਗ, ਡਾ.ਸੰਦੀਪ ਜੈਨ, ਪੈਥੌਲੋਜੀ, ਡਾ.ਅਮਨਦੀਪ ਕੌਰ, ਕੀਟ ਵਿਭਾਗ, ਮੱਕੀ ਮਾਹਿਰ ਡਾ. ਜਵਾਲਾ ਜਿੰਦਲ,  ਡਾ.ਮਹੇਸ਼ ਅਤੇ ਡਾ. ਆਰ ਕੇ ਸ਼ਰਮਾ, ਪਸ਼ੂ ਪਾਲਣ ਵਿਭਾਗ, ਗਡਵਾਸੂ, ਡਾ.ਅਗਮਪ੍ਰੀਤ ਕੌਰ, ਡੇਅਰੀ ਵਿਕਾਸ ਵਿਭਾਗ, ਬੀਜਾ ਸ਼ਾਮਿਲ ਸਨ। ਇਸ ਟੀਮ ਨੇ ਹਾੜ੍ਹੀ ਦੀਆਂ ਫਸਲਾਂ ਸਬੰਧੀ ਕਿਸਾਨਾਂ ਨਾਲ ਜਾਣਾਕਰੀ ਸਾਂਝੀ ਕੀਤੀ ਅਤੇ ਕਿਸਾਨਾਂ ਤੇ ਸਵਾਲਾਂ ਦੇ ਜੁਆਬ ਦਿੱਤੇ।


ਕੈਂਪ ਦੌਰਾਨ ਕਿਸਾਨਾਂ ਨੂੰ 5000 ਬੂਟੇ ਵੀ ਵੰਡੇ ਗਏ ਤਾਂ ਜੋ ਪੰਜਾਬ ਰਾਜ ਨੂੰ ਹਰਿਆਵਲ ਭਰਪੂਰ ਬਣਾਇਆ ਜਾ ਸਕੇ।

ਕੈਂਪ ਦੌਰਾਨ ਮੰਚ ਸੰਚਾਲਕ ਦੀ ਡਿਊਟੀ ਡਾ਼ ਨਿਰਮਲ ਸਿੰਘ, ਖੇਤੀਬਾੜੀ ਅਫਸਰ, ਡੇਹਲੋਂ ਅਤੇ ਡਾ.ਗਗਨਦੀਪ ਕੌਰ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਅਤੇ ਸਵੈ-ਸਹਾਇਤਾਂ ਗਰੁੱਪਾਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਖੇਤੀਬਾੜੀ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਇਸ ਮੌਕੇ ਜਿਲ੍ਹੇ ਵਿੱਚ 22 ਅਗਾਂਹਵਧੂ ਕਿਸਾਨਾਂ ਨੂੰ ਵਿਭਾਗ ਵੱਲੋਂ ਸਨਮਾਨ ਪੱਤਰ ਦੇ ਕੇ ਨਿਵਾਜਿਆ ਗਿਆ। ਇਸ ਕੈਂਪ ਵਿੱਚ ਜਿਲ੍ਹੇ ਭਰ ਦੇ 1200 ਤੋਂ ਵੱਧ ਕਿਸਾਨਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਜਗਦੇਵ ਸਿੰਘ ਭਨੋਹੜ, ਡਾ਼ ਸੁਖਵਿੰਦਰ ਕੌਰ ਗਰੇਵਾਲ, ਡਾ਼ ਗੁਰਿੰਦਰਪਾਲ ਕੌਰ, ਡਾ਼ ਰੁਪਿੰਦਰ ਕੌਰ, ਡਾ਼ ਮਨਮੀਤ ਮਾਨਵ, ਡਾ਼ ਪ੍ਰਕਾਸ਼ ਸਿੰਘ, ਡਾ਼ ਦਾਰਾ ਸਿੰਘ, ਡਾ਼ ਜਸਵਿੰਦਰ ਸਿੰਘ, ਡਾ਼ ਕੁਲਦੀਪ ਸਿੰਘ ਸੇਖੋਂ, ਡਾ਼ ਰਾਮ ਸਿੰਘ ਪਾਲ, ਡਾ਼ ਗੁਰਦੀਪ ਸਿੰਘ, ਡਾ਼ ਗੁਰਮੁੱਖ ਸਿੰਘ, ਡਾ਼ ਗੌਰਵ ਧੀਰ, ਡਾ਼ ਪ੍ਰਦੀਪ ਸਿੰਘ ਟਿਵਾਣਾ, ਡਾ਼ ਪ੍ਰਿਤਪਾਲ ਸਿੰਘ,  ਇੰਜ: ਅਮਨਪ੍ਰੀਤ ਸਿੰਘ ਘਈ, ਇੰਜ: ਹਰਮਨਪ੍ਰੀਤ ਸਿੰਘ, ਸ਼੍ਰੀ ਜਸਪ੍ਰੀਤ ਸਿੰਘ ਖੇੜਾ ਸ਼ਾਮਿਲ ਸਨ। ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨ ਜਿਵੇਂ ਕਿ ਗੁਰਜੀਤ ਸਿੰਘ, ਬੂਟਾ ਸਿੰਘ, ਜਸਵਿੰਦਰ ਸਿੰਘ, , ਪਰਮਿੰਦਰ ਸਿੰਘ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।Firtu Business Directory punjab # ~ D Krazy Kids, play and party Area 24/25 lower ground Floor celebration Bazaar khanna phone no 98155 17505 *To let service* -Udey chum property consultant ਮਕਾਨ ਕੋਠੀ, ਸ਼ੋ-ਰੂਮ , ਦੁਕਾਨ ਖਰੀਦਣ ਵੇਚਣ ਕਿਰਾਏ ਤੇ ਦੇਣ ਲਈ ਮਿਲੋ 9700700051 ਨੇੜੇ lvy hospital gt road khanna. # with best compliments Subodh Mittal *Krishna vastralya* chandala market khanna 9988397097 *Rajput jewellers* Guru Amar das market khanna * *Kidizo play way school* Bullepur Road khanna *-*sheetal garments karnail singh road khanna* *Ajay Tiles _ajay marka ISI interlocking pavers & main hole frame & cover, khanna mobile 9914718000, 9855018000 #. With best compliments *Kansal Feed Industries* Amloh road village Kahanpura * # **Dutta properties* shop n 137 Guru Amar Das market Gagan Dutta 9814080135 contact for any kind of property sale and purchase #. Spl. Colourful khadi cotton kurta pajama and new pathani colourful fabric available here. *Battu plaza* Mo :9872695413, 7696664616. *Fish and Meat market*** Purewal building, Samrala chowk g.t Road khanna